ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਇਕ ਗ੍ਰਿਫਤਾਰ
Sunday, Mar 04, 2018 - 07:50 AM (IST)

ਫਗਵਾੜਾ, (ਜਲੋਟਾ, ਰੁਪਿੰਦਰ)- ਸਤਨਾਮਪੁਰਾ ਥਾਣੇ ਦੀ ਟੀਮ ਨੇ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਿਚ ਮੁਲਜ਼ਮ ਵਿਸ਼ਾਲ ਕੈਂਥ ਪੁੱਤਰ ਜਸਪਾਲ ਸਿੰਘ ਵਾਸੀ ਨਿੰਮਾਂਵਾਲਾ ਫਗਵਾੜਾ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਨਰਿੰਦਰ ਸਿੰਘ ਨੇ ਦਸਿਆ ਕਿ ਮੁਲਜ਼ਮ ਖਿਲਾਫ 7 ਜੁਲਾਈ 2017 ਨੂੰ ਹੋਈ ਲੁੱਟ-ਖੋਹ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਉਸ ਕੋਲੋਂ ਚੋਰੀ ਦਾ ਮੋਬਾਈਲ ਬਰਾਮਦ ਹੋਇਆ ਹੈ। ਮੁਲਜ਼ਮ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰ ਕੇ 14 ਦਿਨ ਦਾ ਨਿਆਇਕ ਰਿਮਾਂਡ ਹਾਸਲ ਕੀਤਾ ਗਿਆ ਹੈ।