ਮਾਮਲਾ ਸਹੁਰੇ ਘਰ ਵੱਲੋਂ ਅਧਿਆਪਕ ਨੂੰ ਜ਼ਿੰਦਾ ਸਾੜਨ ਦਾ : ਪੁਲਸ ਨੇ ਪੀੜਤ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
Wednesday, Jul 10, 2024 - 02:27 AM (IST)
ਫਾਜ਼ਿਲਕਾ (ਨਾਗਪਾਲ)– ਪਰਿਵਾਰਕ ਝਗੜੇ ਦੇ ਚੱਲਦਿਆਂ ਫਾਜ਼ਿਲਕਾ ਦੇ ਜੱਟੀਆਂ ਮੁਹੱਲੇ ਦੇ ਵਸਨੀਕ ਅਧਿਆਪਕ ਵਿਸ਼ਵਦੀਪ ਨੂੰ ਪਿਛਲੇ ਦਿਨੀਂ ਉਪ-ਮੰਡਲ ਦੇ ਪਿੰਡ ਹੀਰਾਂ ਵਾਲੀ ਵਿਖੇ ਉਸ ਦੇ ਸਹੁਰੇ ਘਰ ’ਚ ਕਥਿਤ ਤੌਰ ’ਤੇ ਜ਼ਿੰਦਾ ਸਾੜ ਦਿੱਤਾ ਗਿਆ ਸੀ। ਇਸ ਸਬੰਧੀ ਪੁਲਸ ਨੇ ਥਾਣਾ ਖੂਈ ਖੇੜਾ ਵਿਖੇ ਉਸ ਦੀ ਪਤਨੀ ਸ਼ੁਕੰਤਲਾ, ਸੱਸ ਪਾਲੀ ਦੇਵੀ, ਸਾਲੇ ਸਿਕੰਦਰ ਵਾਸੀ ਪਿੰਡ ਹੀਰਾਂ ਵਾਲੀ ਅਤੇ ਮਾਮੇ ਸਹੁਰੇ ਲਾਲ ਚੰਦ ਅਤੇ ਸੁੱਖ ਰਾਮ ਵਾਸੀ ਕੱਲਰ ਖੇੜਾ (ਅਬੋਹਰ) ਖਿਲਾਫ ਮਾਮਲਾ ਦਰਜ ਕੀਤਾ ਸੀ।
ਇਸ ਮਾਮਲੇ ’ਚ ਨਾਮਜ਼ਦ ਮੁਲਜ਼ਮ ਫ਼ਰਾਰ ਸਨ, ਪਰ ਪੁਲਸ ਨੇ ਅਧਿਆਪਕ ਦੇ ਸਾਲੇ ਸਿਕੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ’ਚ ਪੁਲਸ ਵੱਲੋਂ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਜ਼ਿਕਰਯੋਗ ਹੈ ਕਿ ਵਿਸ਼ਵਦੀਪ ਫਾਜ਼ਿਲਕਾ ਦੇ ਜੱਟੀਆਂ ਮੁਹੱਲੇ ਦਾ ਰਹਿਣ ਵਾਲਾ ਹੈ, ਜੋ ਹੀਰਾਂਵਾਲੀ ਪਿੰਡ 'ਚ ਵਿਆਹਿਆ ਹੋਇਆ ਹੈ। ਉਸ ਦੀ ਪਤਨੀ ਪਿਛਲੇ ਡੇਢ ਮਹੀਨੇ ਤੋਂ ਘਰੇਲੂ ਝਗੜੇ ਕਾਰਨ ਰੁੱਸ ਕੇ ਪੇਕੇ ਘਰ ਰਹਿ ਰਹੀ ਹੈ, ਜਿਸ ਨੂੰ ਲੈਣ ਲਈ ਵਿਸ਼ਵਦੀਪ ਸਿੰਘ ਗਿਆ। ਇਸ ਦੌਰਾਨ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੇਲ ਪਾ ਕੇ ਜਿਉਂਦੇ ਨੂੰ ਅੱਗ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ- ਦੁਬਈ 'ਚ ਕੰਮ ਦਿਵਾਉਣ ਦੇ ਨਾਂ 'ਤੇ ਮਸਕਟ 'ਚ ਵੇਚ'ਤੀ ਮਾਂ-ਧੀ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਘਰ ਵਾਪਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e