150 ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ

09/30/2017 5:07:39 PM


ਬੱਧਨੀ ਕਲਾਂ(ਬੱਬੀ)- ਬੱਧਨੀ ਕਲਾਂ 'ਚ ਪੁਲਸ ਨੇ 150 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਬੱਧਨੀ ਕਲਾਂ ਤੋਂ ਰਾਊਕੇ ਕਲਾਂ ਗਸ਼ਤ ਕਰਦੇ ਜਾ ਰਹੇ ਸੀ ਕਿ ਇਸ ਦੌਰਾਨ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਭੱਜਣ ਲੱਗਾ, ਜਿਸ 'ਤੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਮੁਲਜ਼ਮ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਾਊਕੇ ਕਲਾਂ ਵਜੋਂ ਹੋਈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।