260 ਗ੍ਰਾਮ ਹੈਰੋਇਨ ਸਣੇ ਇਕ ਗ੍ਰਿਫਤਾਰ
Thursday, Aug 03, 2017 - 12:51 AM (IST)
ਅਬੋਹਰ, (ਸੁਨੀਲ)- ਐਂਟੀ ਨਾਰਕੋਟਿਕਸ ਸੈੱਲ ਦੇ ਸਹਾਇਕ ਸਬ-ਇੰਸਪੈਕਟਰ ਸੱਜਨ ਸਿੰਘ ਨੇ ਪਿੰਡ ਖੈਰਪੁਰਾ ਦੇ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਸਾਹੂਵਾਲਾ ਜ਼ਿਲਾ ਸਿਰਸਾ ਹਰਿਆਣਾ ਵੱਜੋਂ ਹੋਈ ਹੈ। ਥਾਣਾ ਬਹਾਵਵਾਲਾ ਪੁਲਸ ਨੇ ਉਸ ਖਿਲਾਫ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਹੈ।
