ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ

08/19/2017 6:52:47 AM

ਰਾਮਾਂ ਮੰਡੀ,(ਪਰਮਜੀਤ)- ਐੱਸ. ਐੱਸ. ਪੀ. ਬਠਿੰਡਾ ਨਵੀਨ ਸਿੰਗਲਾ ਅਤੇ ਡੀ. ਐੱਸ. ਪੀ. ਤਲਵੰਡੀ ਸਾਬੋ ਬਰਿੰਦਰ ਸਿੰਘ ਗਿੱਲ ਦੁਆਰਾ ਨਸ਼ਾ ਵਿਰੋਧੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਰਾਮਾਂ ਪੁਲਸ ਨੇ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ।
ਥਾਣਾ ਮੁਖੀ ਰਾਮਾਂ ਸੁਖਜੀਤ ਸਿੰਘ ਦੇ ਆਦੇਸ਼ਾਂ 'ਤੇ ਏ. ਐੱਸ. ਆਈ. ਗੁਰਦੇਵ ਸਿੰਘ ਸਮੇਤ ਪੁਲਸ ਪਾਰਟੀ ਨਜ਼ਦੀਕੀ ਪਿੰਡ ਤਰਖਾਣਵਾਲਾ ਵਿਖੇ ਗਸ਼ਤ ਦੌਰਾਨ ਸਨ ਤਾਂ 2 ਵਿਅਕਤੀ ਕਾਰ 'ਤੇ ਆ ਰਹੇ ਸਨ ਤੇ ਪੁਲਸ ਨੂੰ ਦੇਖ ਇਕ ਵਿਅਕਤੀ ਫਰਾਰ ਹੋ ਗਿਆ। ਰਾਮਾਂ ਮੰਡੀ ਪੁਲਸ ਕਰਮਚਾਰੀਆਂ ਨੇ ਜਦੋਂ ਉਕਤ ਕਾਰ ਸਵਾਰ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗ੍ਰਿਫਤਾਰ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਏ. ਐੱਸ. ਆਈ. ਗੁਰਦੇਵ ਸਿੰਘ ਨੇ ਉਕਤ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰ ਕੇ ਐੱਨ. ਡੀ. ਪੀ. ਐੱਸ. ਦੀ ਧਾਰਾ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਰਾਮਾਂ ਸੁਖਜੀਤ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਲਾਕੇ ਦੇ ਵੱਖ-ਵੱਖ ਸਥਾਨਾਂ 'ਤੇ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਇਲਾਕੇ ਵਿਚ ਨਸ਼ੇ ਦੇ ਵਪਾਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਲਈ ਉਨ੍ਹਾਂ ਨੇ ਸਮੂਹ ਮੰਡੀ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ੇ ਦੇ ਵਪਾਰ ਨੂੰ ਨੱਥ ਪਾਉਣ ਲਈ ਉਹ ਰਾਮਾਂ ਪੁਲਸ ਦਾ ਸਹਿਯੋਗ ਦੇਣ। 


Related News