30 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
Saturday, Feb 17, 2018 - 05:54 PM (IST)

ਫਿਰੋਜ਼ਪੁਰ (ਕੁਮਾਰ) - ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਸਬ ਇੰਸਪੈਕਟਰ ਰਮੇਸ਼ ਕੁਮਾਰ ਦੀ ਅਗਵਾਈ 'ਚ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸਦੇ ਖਿਲਾਫ ਥਾਣਾ ਕੁਲਗੜ੍ਹੀ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਸਤੀਏ ਵਾਲਾ ਚੌਂਕ ਦੇ ਕੋਲ ਪੁਲਸ ਨੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਪੁਲਸ ਨੇ ਮੋਟਰਸਾਈਕਲ 'ਤੇ ਆਉਂਦੇ ਇਕ ਵਿਅਕਤੀ ਨੂੰ ਰੋਕ ਉਸਦੀ ਤਲਾਸ਼ੀ ਲਈ। ਤਲਾਸ਼ੀ ਲੈਣ 'ਤੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਗੁਰਜੀਤ ਸਿੰਘ ਦੇ ਰੂਪ 'ਚ ਹੋਈ। ਪੁਲਸ ਨੇ ਇਸ ਕੇਸ 'ਚ ਨਾਮਜ਼ਦ ਵਿਅਕਤੀ ਤੋਂ ਮੋਟਰਸਾਈਕਲ ਹਾਂਡਾ ਡੀਲਕਸ ਬਿਨਾਂ ਨੰਬਰੀ ਕਬਜ਼ੇ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।