40 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਗ੍ਰਿਫ਼ਤਾਰ

Sunday, Jun 10, 2018 - 03:55 PM (IST)

ਵਲਟੋਹਾ/ਖੇਮਕਰਨ (ਬਲਜੀਤ ਸਿੰਘ, ਅਵਤਾਰ, ਗੁਰਮੇਲ ਕੰਡਾ) — ਪੁਲਸ ਥਾਣਾ ਖੇਮਕਰਨ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਾਰਡ ਨੰਬਰ 11 ਵਿਖੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੇ ਘਰ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਉਸ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸੀ.ਐੱਚ.ਸੀ. ਦਿਲਬਾਗ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਸੁਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਰਡ ਨੰਬਰ 11 ਕੌਮ ਮਜਬੀ ਸਿੰਘ, ਜੋ ਕਿ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਵੇਚਦਾ ਹੈ, ਜਿਸ 'ਤੇ ਕਾਰਵਾਈ ਕਰਦੇ ਹੋਏ ਸਮੇਤ ਪੁਲਸ ਪਾਰਟੀ ਵੱਲੋਂ ਉਸ ਦੇ ਘਰ ਤੇ ਛਾਪੇਮਾਰੀ ਕੀਤੀ ਗਈ ਤਾਂ ਸੁਵਿੰਦਰ ਸਿੰਘ ਕੋਲੋਂ ਮੌਕੇ 'ਤੇ ਹੀ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਇਸ ਸਬੰਧੀ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News