ਚੋਰੀ ਦੇ ਤਿੰਨ ਮੋਟਰ ਸਾਇਕਲਾਂ ਸਮੇਤ ਇਕ ਗ੍ਰਿਫ਼ਤਾਰ
Friday, Sep 08, 2017 - 05:38 PM (IST)
ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਬੰਟੀ) : ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਦੇ ਟੀ ਪੁਆਇੰਟ 'ਤੇ ਇਕ ਵਿਅਕਤੀ ਨੂੰ ਚੋਰੀ ਦੇ ਤਿੰਨ ਮੋਟਰ ਸਾਇਕਲਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਦੇ ਮੁਤਾਬਕ ਏ. ਐਸ. ਆਈ. ਮਿਲਖ ਰਾਜ ਨੇ 7 ਸਤੰਬਰ 2017 ਨੂੰ ਦੁਪਹਿਰ ਲਗਭਗ 3.15 ਵਜੇ ਜਦੋਂ ਪੁਲਸ ਪਾਰਟੀ ਦੇ ਨਾਲ ਉਪਮੰਡਲ ਦੇ ਪਿੰਡ ਸ਼ਤੀਰ ਵਾਲਾ ਦੇ ਮੋੜ 'ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪੱਕੀ ਹਿੰਦੁਮਲ ਕੋਟ ਮੋਟਰ ਸਾਇਕਲ ਚੋਰੀ ਕਰਕੇ ਵੇਚਣ ਲਈ ਫਾਜ਼ਿਲਕਾ ਵੱਲ ਆ ਰਿਹਾ ਹੈ। ਜਦੋਂ ਪੁਲਸ ਨੇ ਨਾਕੇਬੰਦੀ ਦੌਰਾਨ ਉਕਤ ਵਿਅਕਤੀ ਤੋਂ ਇਸ ਸਬੰਧੀ ਪੁੱਛਗਿੱਛ ਕੀਤੀ ਤਾਂ ਉਸ ਤੋਂ ਚੋਰੀ ਦੇ ਤਿੰਨ ਮੋਟਰ ਸਾਇਕਲ ਬਰਾਮਦ ਹੋਏ। ਜਿਨ੍ਹਾਂ ਦੀ ਕੁਲ ਕੀਮਤ 75000 ਰੁਪਏ ਬਣਦੀ ਹੈ। ਪੁਲਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
