1 ਕਿਲੋ ਹੈਰੋਇਨ, 90 ਹਜ਼ਾਰ ਦੀ ਡਰੱਗ ਮਨੀ ਅਤੇ ਕਾਰ ਸਮੇਤ ਇਕ ਕਾਬੂ
Friday, Jan 17, 2025 - 05:10 AM (IST)
ਕਪੂਰਥਲਾ (ਮਹਾਜਨ/ਭੂਸ਼ਣ) - ਐੱਸ. ਐੱਸ. ਪੀ. ਗੌਰਵ ਤੂਰਾ ਦੇ ਹੁਕਮਾਂ ’ਤੇ ਜ਼ਿਲਾ ਪੁਲਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ, ਡੀ. ਐੱਸ. ਪੀ. (ਡੀ.) ਪਰਮਿੰਦਰ ਸਿੰਘ ਦੀ ਨਿਗਰਾਨੀ ਤੇ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਇਕ ਮੁਲਜ਼ਮ ਨੂੰ 1 ਕਿਲੋਗ੍ਰਾਮ ਹੈਰੋਇਨ, 90 ਹਜ਼ਾਰ ਰੁਪਏ ਡਰੱਗ ਮਨੀ ਅਤੇ ਕਾਰ ਇਨੋਵਾ ਕਰਿਸਟਾ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਦੌਰਾਨੇ ਗਸ਼ਤ ਰਸਤਾ ਕੱਚਾ ਪੁਲ ਢਿੱਲਵਾਂ ਤੋਂ ਅਨਮੋਲਪ੍ਰੀਤ ਸਿੰਘ ਪੁੱਤਰ ਲੇਟ ਮਰਿੰਦਰ ਸਿੰਘ ਵਾਸੀ ਮੇਨ ਬਾਜ਼ਾਰ ਜਮਸ਼ੇਰ ਥਾਣਾ ਸਦਰ ਜਲੰਧਰ ਜ਼ਿਲਾ ਜਲੰਧਰ ਨੂੰ ਸਮੇਤ ਕਾਰ ਇਨੋਵਾ ਕਰਿਸਟਾ ਦੇ ਕਾਬੂ ਕੀਤਾ।
ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੇ ਕਬਜ਼ੇ ’ਚੋਂ 1 ਕਿਲੋਗ੍ਰਾਮ ਹੈਰੋਇਨ ਅਤੇ 90 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਕੀਤੀ। ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਢਿਲਵਾਂ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪੁੱਛਗਿੱਛ ’ਤੇ ਪਾਇਆ ਗਿਆ ਕਿ ਇਸ ਦੇ ਖਿਲਾਫ ਪਹਿਲਾਂ ਹੀ 1 ਮੁਕੱਦਮਾ ਦਰਜ ਹੈ। ਮੁਲਜ਼ਮ ਪਾਸੋਂ ਪੁੱਛਗਿੱਛ ਜਾਰੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸ ਪਾਸੋਂ ਖਰੀਦ ਕੇ ਲਿਆਇਆ ਹੈ ਤੇ ਅੱਗੇ ਇਸ ਨੇ ਇਹ ਹੈਰੋਇਨ ਕਿਸ ਨੂੰ ਸਪਲਾਈ ਕਰਨੀ ਸੀ, ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।