32 ਬੋਰ ਦੇ 2 ਪਿਸਤੌਲਾਂ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਇਕ ਗ੍ਰਿਫ਼ਤਾਰ
Thursday, Jan 01, 2026 - 03:17 PM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਆਨੰਦ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਪ੍ਰਤਾਪ ਸਿੰਘ ਦੀ ਅਗਵਾਈ ਹੇਠ ਇਕ ਮੁਲਜ਼ਮ ਨੂੰ 32 ਬੋਰ ਦੇ ਦੋ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਿਰੋਜ਼ਪੁਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਦੋਂ ਏ. ਐੱਸ. ਆਈ. ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਦੀ ਪੁਲਸ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨੌਜਵਾਨ ਸੁਰਜੀਤ ਉਰਫ਼ ਮਿਥੁਨ ਪੁੱਤਰ ਗੁਰਨਾਮ ਵਾਸੀ ਬਸਤੀ ਸ਼ੇਖਾ ਵਾਲੀ ਕੋਲ ਨਾਜਾਇਜ਼ ਪਿਸਤੌਲ ਹੈ, ਜੋ ਹਰ ਸਮੇਂ ਆਪਣੇ ਕੋਲ ਰੱਖਦਾ ਹੈ ਅਤੇ ਅੱਜ ਵੀ ਉਹ ਪਿਸਤੌਲ ਲੈ ਕੇ ਮੰਡੀ ਫਿਰੋਜ਼ਪੁਰ ਸ਼ਹਿਰ ’ਚ ਕਿਸੇ ਦੀ ਉਡੀਕ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਉਥੇ ਰੇਡ ਕਰਦੇ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਦੀ ਤਲਾਸ਼ੀ ਲੈਣ ’ਤੇ ਦੋ ਨਾਜਾਇਜ਼ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ’ਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
