30 ਬੋਰ ਦੇ ਪਿਸਤੌਲ ਸਮੇਤ ਇਕ ਕਾਬੂ, ਪੁਲਸ ਨੇ ਕੀਤਾ ਮਾਮਲਾ ਦਰਜ

Monday, Oct 19, 2026 - 02:42 PM (IST)

30 ਬੋਰ ਦੇ ਪਿਸਤੌਲ ਸਮੇਤ ਇਕ ਕਾਬੂ, ਪੁਲਸ ਨੇ ਕੀਤਾ ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਬਿਨਾਂ ਲਾਇਸੈਂਸ ਜਾਂ ਪਰਮਿਟ ਦੇ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਵਿਸ਼ਾਲ ਪੁੱਤਰ ਹਰਵਿੰਦਰ ਵਾਸੀ ਵਧਵਾ ਹਸਪਤਾਲ ਦੇ ਨੇੜੇ, ਮਮਦੋਟ, ਨੂੰ ਕਾਬੂ ਕੀਤਾ। ਜਦੋਂ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਡੱਬ ਵਿੱਚੋਂ ਇਕ 30 ਬੋਰ ਦਾ ਜਗਾਨਾ ਪਿਸਤੌਲ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News