50 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Thursday, Oct 30, 2025 - 03:44 PM (IST)
ਫਾਜ਼ਿਲਕਾ (ਲੀਲਾਧਰ, ਨਾਗਪਾਲ) : ਥਾਣਾ ਸਿਟੀ ਪੁਲਸ ਨੇ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਨਮੋਲ ਮਸੀਹ ਪੁੱਤਰ ਜੋਨੀ ਮਸੀਹ ਵਾਸੀ ਅੰਨੀ ਦਿੱਲੀ ਫਾਜ਼ਿਲਕਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ।
ਉਹ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਪਾਣੀ ਵਾਲੀ ਡਿੱਗੀ ਜੰਡਵਾਲਾ ਰੋਡ ਫਾਜ਼ਿਲਕਾ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਸ ਨੇ ਰੇਡ ਕਰਕੇ ਉਸ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਹੈ।
