90 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Tuesday, Jan 27, 2026 - 01:42 PM (IST)
ਗੁਰੂਹਰਸਹਾਏ (ਸਿਕਰੀ) : ਥਾਣਾ ਗੁਰੂਹਰਸਹਾਏ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 90 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਸੁਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬੀੜ ਹਰਬੰਸਪੁਰਾ ਹੈਰੋਇਨ ਵੇਚਣ ਦਾ ਆਦੀ ਹੈ।
ਉਹ ਅੱਜ ਵੀ ਹੈਰੋਇਨ ਲੈ ਕੇ ਵੇਚਣ ਲਈ ਦਾਣਾ ਮੰਡੀ ਗੁਰੂਹਰਸਹਾਏ ਅੰਦਰ ਬਣੇ ਸ਼ੈੱਡ ਨੰਬਰ 2 ਹੇਠਾਂ ਖੜ੍ਹਾ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 90 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
