ਇਕ ਨਾਜਾਇਜ਼ ਪਿਸਤੌਲ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

Sunday, Mar 08, 2026 - 01:59 PM (IST)

ਇਕ ਨਾਜਾਇਜ਼ ਪਿਸਤੌਲ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਫਿਰੋਜ਼ਪੁਰ (ਖੁੱਲਰ) : ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ ਇਕ ਪਿਸਤੌਲ ਮੇਡ ਇਨ ਚਾਈਨਾ, 2 ਮੈਗਜ਼ੀਨ, 3 ਜ਼ਿੰਦਾ ਰੌਂਦ ਅਤੇ ਇਕ ਮੋਟਰਸਾਈਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਅਤੇ ਬੀ. ਐੱਸ. ਐੱਫ. ਦੇ ਅਧਿਕਾਰੀਆਂ ਸਮੇਤ ਮੋੜ ਝੁੱਗੇ ਹਜ਼ਾਰਾ ਵਾਲਾ ਪਾਸ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਦੋਸ਼ੀ ਸੰਦੀਪ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਪਿਸਤੌਲ ਮੇਡ ਇਨ ਚਾਈਨਾ ਸਮੇਤ 2 ਮੈਗਜ਼ੀਨ, 3 ਜ਼ਿੰਦਾ ਰੌਂਦ ਅਤੇ 1 ਮੋਟਰਸਾਈਲ ਸਮੇਤ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News