ਥਾਣਾ ਜਮਾਲਪੁਰ ਦੀ ਪੁਲਸ ਨੇ ਨਸ਼ੀਲੇ ਪਾਊਡਰ ਸਮੇਤ ਇਕ ਨੂੰ ਕੀਤਾ ਕਾਬੂ
Monday, Jul 01, 2024 - 03:20 PM (IST)

ਲੁਧਿਆਣਾ (ਜਗਰੂਪ)- ਨਸ਼ਾ ਵੇਚਣ ਵਾਲਿਆਂ ਨੂੰ ਚੁਫੇਰੇਓਂ ਘੇਰਨ ਲਈ ਲੁਧਿਆਣਾ ਪੁਲਸ ਵੱਲੋਂ ਬਣਾਈ ਗਈ ਰਣਨੀਤੀ ਤਹਿਤ ਥਾਣਾ ਜਮਾਲਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ 110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਧਰ ਦਬੋਚਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ: 14 ਸਾਲ ਦੀ ਕੁੜੀ ਨੇ ਦਿੱਤਾ ਮਰੇ ਹੋਏ ਬੱਚੇ ਨੂੰ ਜਨਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਸਬੰਧੀ ਪਿੰਡ ਝਾਬੇਵਾਲ ਟੀ ਪੁਆਇੰਟ 33 ਫੁੱਟ ਰੋਡ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਲੜਕਾ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਪੁਲਸ ਨੇ ਹਾਕ ਮਾਰੀ ਤਾਂ ਉਹ ਘਬਰਾ ਗਿਆ। ਪੁਲਸ ਨੂੰ ਉਸ 'ਤੇ ਸ਼ੱਕ ਹੋ ਗਿਆ, ਜਿਸ 'ਤੇ ਪੁਲਸ ਪਾਰਟੀ ਨੇ ਉਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੈੱਕ ਕੀਤਾ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 110 ਗ੍ਰਾਂਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਮੁਲਜ਼ਮ ਨੇ ਆਪਣੀ ਪਛਾਣ ਇੰਦਰਜੀਤ ਸਿੰਘ ਉਫਰ ਕਾਲੀ ਪੁੱਤਰ ਬਲਜਿੰਦਰ ਸਿੰਘ ਵਾਸੀ ਗਲੀ ਨੰ. 1 ਅਭਿਸ਼ੇਕ ਕਲੋਨੀ ਮੁੰਡੀਆਂ ਕਲਾਂ ਵਜੋਂ ਦੱਸੀ। ਥਾਣਾ ਜਮਾਲਪੁਰ ਪੁਲਸ ਨੇ ਮਾਮਲਾ ਦਰਜ ਕਰਕੇ ਹੋਰ ਪੜਤਾਲ ਸ਼ੁਰੂ ਕਰ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8