ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ, ਮਾਮਲਾ ਦਰਜ

Friday, Apr 17, 2026 - 03:10 PM (IST)

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ, ਮਾਮਲਾ ਦਰਜ

ਫਿਰੋਜ਼ਪੁਰ (ਆਨੰਦ) : ਥਾਣਾ ਕੁੱਲਗੜ੍ਹੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਇਕ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਪੁਲਸ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਮੋਗਾ ਫਿਰੋਜ਼ਪੁਰ ਰੋਡ ’ਤੇ ਸਥਿਤ ਸਿਲਵਰਬਰਡ ਸਿਨੇਮਾ ਨਜ਼ਦੀਕ ਪੁੱਜੀ।

ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਵੰਤ ਸਿੰਘ ਉਰਫ਼ ਪੱਪੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸਤੀਏ ਵਾਲਾ ਜੋ ਬੇਆਬਾਦ ਭੁੱਲਰ ਕਾਲੌਨੀ ਵਿਚ ਖੜ੍ਹਾ ਹੈ, ਜਿਸ ਪਾਸ ਨਾਜਾਇਜ਼ ਅਸਲਾ ਹੈ। ਪੁਲਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਜਸਵੰਤ ਸਿੰਘ ਉਰਫ਼ ਪੱਪੂ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਨਾਜਾਇਜ਼ ਪਿਸਤੌਲ ਬਿਨਾ ਮਾਰਕਾ ਬਿਨਾ ਮੈਗਜ਼ੀਨ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News