BSF ਵੱਲੋਂ ਲੱਖਾਂ ਦੀ ਭਾਰਤੀ ਕਰੰਸੀ ਤੇ ਹੈਰੋਇਨ ਸਣੇ ਇਕ ਕਾਬੂ, ਸਾਥੀ ਫਰਾਰ
Monday, Feb 06, 2023 - 12:41 AM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਭਾਰਤ-ਪਾਕਿਸਤਾਨ ਸਰਹੱਦ ਤੋਂ ਬੀਐੱਸਐੱਫ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਕੋਲੋਂ 17 ਲੱਖ ਤੋਂ ਵੱਧ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਬੀਐੱਸਐੱਫ ਵੱਲੋਂ ਸਰਹੱਦ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ। ਇਸੇ ਦੌਰਾਨ ਸਰਹੱਦ ਨੇੜੇ ਇਕ ਆਈ ਟਵੰਟੀ ਕਾਰ ਜਿਸ 'ਤੇ ਆਰਮੀ ਲਿਖਿਆ ਹੋਇਆ ਸੀ, ਨਜ਼ਰ ਆਈ। ਕਾਰ ਵਿੱਚ 2 ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਇਕ ਵਿਅਕਤੀ ਫਰਾਰ ਹੋ ਗਿਆ ਤੇ ਦੂਸਰੇ ਨੂੰ ਕਾਬੂ ਕਰ ਲਿਆ ਗਿਆ, ਜਿਸ ਦਾ ਨਾਂ ਪਿੱਪਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਨਿਹਾਲੇਵਾਲਾ ਹੈ।
ਇਹ ਵੀ ਪੜ੍ਹੋ : ਸਿਹਤ ਵਿਭਾਗ ਦਾ ਸ਼ਲਾਘਾਯੋਗ ਫ਼ੈਸਲਾ, ਸਿਵਲ ਸਰਜਨ ਦਫ਼ਤਰਾਂ ਤੇ ਹਸਪਤਾਲਾਂ 'ਚ ਹੁਣ ਨਹੀਂ ਹੋਣਗੀਆਂ ਪਾਰਟੀਆਂ
ਪੁੱਛਗਿੱਛ ਦੌਰਾਨ ਉਸ ਕੋਲੋਂ ਕਰੀਬ 17 ਲੱਖ 41 ਹਜ਼ਾਰ 500 ਰੁਪਏ ਦੀ ਭਾਰਤੀ ਕਰੰਸੀ ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਬੀਐੱਸਐੱਫ ਨੇ ਕਾਬੂ ਕਰਕੇ ਫਿਰੋਜ਼ਪੁਰ ਦੇ ਥਾਣਾ ਸਦਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਪਿੱਪਲ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਜਾਰੀ ਹੈ ਤਾਂ ਕਿ ਪਤਾ ਚੱਲ ਸਕੇ ਕਿ ਫੜੀ ਗਈ ਕਰੰਸੀ ਉਹ ਸਰਹੱਦ ਦੇ ਨਜ਼ਦੀਕ ਕਿਉਂ ਲੈ ਕੇ ਗਿਆ ਸੀ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਵਾਪਰੀ ਘਟਨਾ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।