ਥੈਲੇ ''ਚ ਸ਼ਰਾਬ ਲਿਜਾ ਰਹੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ, ਦਰਜ ਹੋਈ FIR

Monday, Jul 01, 2024 - 01:47 PM (IST)

ਭਵਾਨੀਗੜ੍ਹ (ਕਾਂਸਲ): ਜ਼ਿਲ੍ਹਾ ਪੁਲਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਵੱਲੋਂ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇਕ ਵਿਅਕਤੀ ਨੂੰ 55 ਬੋਤਲਾਂ ਨਜ਼ਾਇਜ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਚੈਕ ਪੋਸਟ ਜੋਲੀਆਂ ਦੇ ਸਹਾਇਕ ਸਬ ਇੰਸਪੈਕਟਰ ਉਕਾਂਰ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜੋਲੀਆਂ ਤੋਂ ਪਿੰਡ ਦਿਆਲਗੜ ਨੂੰ ਜਾ ਰਹੇ ਸਨ ਤਾਂ ਪੁਲਸ ਪਾਰਟੀ ਨੂੰ ਰਸਤੇ ’ਚ ਪੈਂਦੇ ਇਕ ਟਾਵਰ ਕੋਲ ਪਿੰਡ ਦਿਆਲਗੜ੍ਹ ਸਾਇਡ ਤੋਂ ਇਕ ਵਿਅਕਤੀ ਇਕ ਵਜਨਦਾਰ ਥੈਲਾ ਚੁੱਕ ਕੇ ਪੈਦਲ ਆਉਂਦਾ ਦਿਖਾਈ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਬਦਲ ਜਾਣਗੇ ਪੁਲਸ ਦੇ ਕੰਮ ਕਰਨ ਦੇ ਤਰੀਕੇ, ਅਫ਼ਸਰਾਂ ਲਈ ਲਾਜ਼ਮੀ ਹੋਵੇਗਾ ਇਹ ਕੰਮ

ਉਕਤ ਵਿਅਕਤੀ ਜਦੋਂ ਪੁਲਸ ਪਾਰਟੀ ਨੂੰ ਦੇਖ ਕੇ ਆਪਣਾ ਥੈਲਾ ਸੜਕ ਕਿਨਾਰੇ ਸੁੱਟ ਕੇ ਖੇਤਾਂ ਵੱਲ ਭੱਜਣ ਲੱਗਿਆ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਉਕਤ ਨੂੰ ਕਾਬੂ ਕਰਕੇ ਇਸ ਵੱਲੋਂ ਸੁੱਟੇ ਥੈਲੇ ਦੀ ਜਦੋਂ ਤਲਾਸ਼ੀ ਲਈ ਤਾਂ ਥੈਲੇ ’ਚੋਂ 55 ਬੋਤਲਾਂ ਨਜ਼ਾਇਜ ਸ਼ਰਾਬ ਦੀਆਂ ਬਰਾਮਦ ਹੋਈਆਂ ਪੁਲਸ ਨੇ ਉਕਤ ਵਿਅਕਤੀ ਜਿਸ ਦੀ ਪਛਾਣ ਭੂਰਾ ਸਿੰਘ ਪੁੱਤਰ ਲਾਲਾ ਸਿੰਘ ਵਾਸੀ ਜੋਲੀਆਂ ਦੇ ਤੌਰ ‘ਤੇ ਵਿਰੁੱਧ ਅਬਕਾਰੀ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News