ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

Sunday, Feb 08, 2026 - 01:17 PM (IST)

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਮੋਗਾ (ਆਜ਼ਾਦ) : ਵਾਹਨ ਚੋਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਸਿਟੀ ਪੁਲਸ ਨੇ ਇਕ ਨੌਜਵਾਨ ਨੂੰ ਚੋਰੀ ਕੀਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ, ਜਦੋਂ ਕਿ ਇਕ ਸਾਥੀ ਅਜੇ ਤੱਕ ਫ਼ਰਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੁਲਸ ਦੇ ਇੰਚਾਰਜ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਪਾਲ ਸਿੰਘ ਬੀਤੀ ਦੇਰ ਰਾਤ ਨੇਚਰ ਪਾਰਕ, ਮੋਗਾ ਨੇੜੇ ਪੁਲਸ ਟੀਮ ਨਾਲ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਤਰਾਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਚੀਮਾ ਦੇ ਰਹਿਣ ਵਾਲੇ ਅਮੋਲਕ ਸਿੰਘ ਉਰਫ਼ ਅਭੈ ਅਤੇ ਮਿਸ਼ਨ ਕੰਪਾਊਂਡ, ਜੀਰਾ ਰੋਡ, ਮੋਗਾ ਦਾ ਰਹਿਣ ਵਾਲੇ ਅਸ਼ੀਸ਼ ਉਰਫ਼ ਕਾਲੂ ਨੂੰ ਵਾਹਨ ਚੋਰੀ ਕਰ ਕੇ ਅੱਗੇ ਵੇਚਣ ਦੇ ਆਦੀ ਹਨ ਜਾਣੇ ਜਾਂਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਦੋਹਾਂ ਦੇ ਖ਼ਿਲਾਫ ਮਾਮਲਾ ਦਰਜ ਕਰ ਕੇ ਚੋਰੀ ਅਨਮੋਲਕ ਸਿੰਘ ਉਰਫ਼ ਅਭੈ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਹਾਲਾਂਕਿ, ਉਸ ਦਾ ਸਾਥੀ ਫਰਾਰ ਹੈ। ਸਹਾਇਕ ਥਾਣੇਦਾਰ ਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਉਸ ਦੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Babita

Content Editor

Related News