ਰੇਤਾ ਦੀ ਭਰੀ ਟਰੈਕਟਰ-ਟਰਾਲੀ ਸਮੇਤ ਇਕ ਗ੍ਰਿਫ਼ਤਾਰ

Tuesday, May 19, 2026 - 02:53 PM (IST)

ਰੇਤਾ ਦੀ ਭਰੀ ਟਰੈਕਟਰ-ਟਰਾਲੀ ਸਮੇਤ ਇਕ ਗ੍ਰਿਫ਼ਤਾਰ

ਫਿਰੋਜ਼ਪੁਰ (ਆਨੰਦ) : ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਰੇਤਾ ਦੀ ਭਰੀ ਟਰੈਕਟਰ-ਟਰਾਲੀ ਸਮੇਤ ਗ੍ਰਿਫ਼ਤਾਰ ਕਰਕੇ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਚ. ਸੀ. ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਦੁਲਚੀ ਕੇ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਮੇਜ ਸਿੰਘ ਪੁੱਤਰ ਭਜਨ ਸਿੰਘ ਵਾਸੀ ਗਣੇਸ਼ੇ ਵਾਲਾ ਝੁੱਗੇ ਆਪਣੇ ਟਰੈਕਟਰ ਤੇ ਰੇਤਾ ਦੀ ਨਾਜਾਇਜ਼ ਨਿਕਾਸੀ ਕਰਕੇ ਅੱਗੇ ਮਹਿੰਗੇ ਭਾਅ ’ਤੇ ਵੇਚਦਾ ਹੈ ਅਤੇ ਸੁਖਦੇਵ ਸਿੰਘ ਉੁਰਫ ਦੇਬੂ ਵਾਸੀ ਅਲੀ ਕੇ ਇਸ ਪਾਸੋਂ ਨਾਜਾਇਜ਼ ਨਿਕਾਸੀ ਕਰਵਾਉਂਦਾ ਹੈ।

ਪੁਲਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਗੁਰਮੇਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸੁਖਦੇਵ ਸਿੰਘ ਮੌਕੇ ਤੋਂ ਭੱਜਣ ਵਿਚ ਸਫ਼ਲ ਹੋ ਗਿਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News