ਕੰਮ ''ਤੇ ਜਾ ਰਹੇ 2 ਸਕੇ ਭਰਾਵਾਂ ਨਾਲ ਵਾਪਰੀ ਅਣਹੋਣੀ ਨੇ ਘਰ ''ਚ ਵਿਛਾਏ ਸੱਥਰ, ਇਕ ਦੀ ਹੋਈ ਦਰਦਨਾਕ ਮੌਤ

02/18/2024 6:42:46 PM

ਭੂੰਗਾ/ਗੜ੍ਹਦੀਵਾਲਾ (ਭਟੋਆ)- ਬਸ ਸਟੈਂਡ ਗੜ੍ਹਦੀਵਾਲਾ ਨਜ਼ਦੀਕ ਚੜ੍ਹਦੀ ਸਵੇਰ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਸਕੇ ਭਰਾ ਆਪਣੇ ਮੋਟਰਸਾਈਕਲ ਨੰਬਰ ਪੀ. ਬੀ-07 ਸੀ. ਈ. 4884 'ਤੇ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ ਦਸੂਹਾ ਵੱਲ ਕੰਮ 'ਤੇ ਜਾ ਰਹੇ ਸੀ।

PunjabKesari

ਜਦੋਂ ਉਨ੍ਹਾ ਨੇ ਅੱਗੇ ਜਾ ਰਹੀ ਗੱਡੀ ਦੇ ਕਾਰਨ ਆਪਣਾ ਮੋਟਰਸਾਈਕਲ ਜਿਵੇਂ ਹੀ ਹੋਲੀ ਕੀਤਾ ਤਾਂ ਪਿੱਛੇ ਤੋਂ ਆ ਰਹੇ ਇਕ ਟਿੱਪਰ ਨੰਬਰ ਪੀ. ਬੀ.-65- ਏ -07824 ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਵਿੱਚ ਦੋਵੇਂ ਭਰਾ ਗੰਭੀਰ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਬਾਬਾ ਦੀਪ ਸਿੰਘ ਸੇਵਾ ਐਂਡ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਐਂਬੂਲੈਂਸ’ਚ ਪਾ ਕੇ ਦੋਵੇਂ ਜ਼ਖ਼ਮੀ ਭਰਾਵਾਂ ਨੂੰ ਸਰਕਾਰੀ ਹਸਪਤਾਲ ਦਸੂਹਾ ਲਿਜਾਇਆ ਗਿਆ, ਜਿੱਥੇ ਇਕ ਭਰਾ ਦੀਪਕ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਗੜ੍ਹਦੀਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਦੂਸਰੇ ਭਰਾ ਨੂੰ ਪੀ. ਜੀ. ਆਈ ਚੰਡੀਗੜ੍ਹ ਵਿਖੇ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਦੀ ਐਂਬੂਲੈਂਸ ਚ ਪਾ ਕੇ ਲੈਜਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਗੜ੍ਹਦੀਵਾਲਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣਾਂ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਨਾਮਜ਼ਦ ਕੌਂਸਲਰ ਕੈਮਰੇ ਹਟਾਉਂਦੇ ਆਏ ਨਜ਼ਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News