ਦੋ ਭਰਾਵਾਂ ’ਚ ਹੋਇਆ ਝਗੜਾ, ਤੇਜ਼ਧਾਰ ਚੀਜ਼ ਨਾਲ ਵਾਰ ਕਰਨ ਕਾਰਨ ਇਕ ਭਰਾ ਦੀ ਮੌਤ

Monday, Jul 08, 2024 - 03:27 PM (IST)

ਦੋ ਭਰਾਵਾਂ ’ਚ ਹੋਇਆ ਝਗੜਾ, ਤੇਜ਼ਧਾਰ ਚੀਜ਼ ਨਾਲ ਵਾਰ ਕਰਨ ਕਾਰਨ ਇਕ ਭਰਾ ਦੀ ਮੌਤ

ਅਬੋਹਰ (ਸੁਨੀਲ) : ਅੱਜ ਸਵੇਰੇ ਕੰਧਵਾਲਾ ਰੋਡ ’ਤੇ ਸਥਿਤ ਮੈਟਰੋ ਕਾਲੋਨੀ 'ਚ ਕਿਸੇ ਗੱਲ ਨੂੰ ਲੈ ਕੇ ਦੋ ਭਰਾਵਾਂ 'ਚ ਝਗੜਾ ਹੋ ਗਿਆ। ਇਸ ’ਚ ਇਕ ਭਰਾ ਨੇ ਦੂਜੇ ਭਰਾ ’ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ, ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਪੰਕਜ (35) ਦੇ ਪਿਤਾ ਧਰਮਪਾਲ ਨੇ ਦੱਸਿਆ ਕਿ ਉਹ ਸਵੇਰੇ ਬਾਜ਼ਾਰ ਆਇਆ ਹੋਇਆ ਸੀ। ਉਸ ਦੇ 2 ਪੁੱਤਰ ਪੰਕਜ ਅਤੇ ਸੁਰਿੰਦਰ ਘਰ ’ਚ ਸਨ।

ਉਸ ਨੂੰ ਸੂਚਨਾ ਮਿਲੀ ਕਿ ਦੋਵਾਂ ਵਿਚਾਲੇ ਲੜਾਈ ਹੋ ਗਈ ਸੀ ਅਤੇ ਪੰਕਜ ਦਾ ਕਾਫੀ ਖੂਨ ਵਹਿ ਰਿਹਾ ਸੀ। ਉਨ੍ਹਾਂ ਤੁਰੰਤ ਉਸ ਨੂੰ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਗ੍ਹਾਂ ਨੂੰ ਲੈ ਕੇ ਦੋਵਾਂ ਭਰਾਵਾਂ ਵਿਚ ਲੜਾਈ ਹੋਈ ਸੀ।

ਇਸ ਦੌਰਾਨ ਸੁਰਿੰਦਰ ਨੇ ਪੰਕਜ ਦੀ ਛਾਤੀ ਅਤੇ ਨੱਕ ’ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਪਰਿਵਾਰ ਵਾਲੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲੈ ਕੇ ਆਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਨੰਬਰ-2 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।


author

Babita

Content Editor

Related News