ਸੜਕ ਹਾਦਸੇ ''ਚ ਇਕ ਭਰਾ ਦੀ ਮੌਤ, ਦੂਜਾ ਜ਼ਖਮੀ

Tuesday, Sep 19, 2017 - 03:17 AM (IST)

ਸੜਕ ਹਾਦਸੇ ''ਚ ਇਕ ਭਰਾ ਦੀ ਮੌਤ, ਦੂਜਾ ਜ਼ਖਮੀ

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਤੇਲ ਟੈਂਕਰ ਵੱਲੋਂ ਟੱਕਰ ਮਾਰ ਦੇਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਇਲਾਜ ਅਧੀਨ ਮੌਤ ਹੋ ਗਈ।
ਸਹਾਇਕ ਥਾਣੇਦਾਰ ਰਘੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਕੁਲਰੀਆਂ ਥਾਣਾ ਬਰੇਟਾ ਜ਼ਿਲਾ ਮਾਨਸਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੇ ਭਰਾ ਕੁਲਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਬੁੱਗਰੇ ਨੂੰ ਜਾ ਰਹੇ ਸੀ। ਜਦੋਂ ਉਹ ਬਡਰੁੱਖਾਂ ਬਾਈਪਾਸ ਕੋਲ ਪਹੁੰਚੇ ਤਾਂ ਇਕ ਤੇਜ਼ ਰਫਤਾਰ ਤੇਲ ਟੈਂਕਰ ਨੇ ਲਾਪ੍ਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਡਰਾਈਵਰ ਟੈਂਕਰ ਨੂੰ ਮੌਕੇ ਤੋਂ ਭਜਾ ਕੇ ਫਰਾਰ ਹੋ ਗਿਆ। ਰਾਹਗੀਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸਦੇ ਭਰਾ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਤੇਲ ਟੈਂਕਰ ਅਤੇ ਉਸ ਦੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News