ਸੜਕ ਹਾਦਸੇ ਦੌਰਾਨ ਇਕ ਬੱਚੇ ਦੀ ਮੌਤ, ਦੋ ਜ਼ਖਮੀ

Thursday, Jul 06, 2017 - 04:06 PM (IST)

ਧਾਰੀਵਾਲ - ਪਿੰਡ ਸੋਹਲ ਦੇ ਨਜਦੀਕ ਨੈਸ਼ਨਲ ਹਾਈਵੇ ਤੇ ਕਾਰ ਅਤੇ ਮੋਟਰਸਾਈਕਲ ਦੇ ਹੋਏ ਸੜਕੀ ਹਾਦਸੇ ਵਿਚ ਇਕ ਬੱਚੇ ਦੀ ਮੌਤ ਅਤੇ ਦੋ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਤਿਲਕਾ ਸਟੀਫਨ ਵਾਸੀ ਪਿੰਡ ਮੁਸਤਫਾਬਾਦ ਜੱਟਾਂ ਆਪਣੇ ਪੁੱਤਰ ਮੋਹਿਤ ਅਤੇ ਆਪਣੇ ਭਤੀਜੇ ਨਾਲ ਆਪਣੇ ਪਿੰਡ ਨੂੰ ਮੋਟਰ ਸਾਈਕਲ ਪੀ.ਬੀ.06 ਐਮ/1506 ਤੇ  ਜਾ ਰਿਹਾ ਸੀ ਕਿ ਧਾਰੀਵਾਲ ਤੋਂ ਗੁਰਦਾਸਪੁਰ ਨੂੰ ਜਾ ਰਹੀ ਕਾਰ ਨੰਬਰ ਪੀ.ਬੀ.06ਟੀ/9569 ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਤਿਲਕਾ ਸਟੀਫਨ ਅਤੇ ਦੋਵੇਂ ਬੱਚੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਸਥਿਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਮੋਹਿਤ ਦੇ ਜ਼ਿਆਦਾ ਜ਼ਖਮੀ ਹੋਣ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਸੂਚਨਾਂ ਮਿਲਦੇ ਹੀ ਥਾਣਾ ਧਾਰੀਵਾਲ ਦੇ ਏ. ਐਸ. ਆਈ. ਸੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News