ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

07/20/2017 3:03:35 AM

ਤਰਨਤਾਰਨ,   (ਰਾਜੂ)-  ਥਾਣਾ ਵੈਰੋਂਵਾਲ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਜ਼ਿਲਾ ਪੁਲਸ ਮੁਖੀ ਡੀ. ਐੱਸ. ਮਾਨ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਵੈਰੋਂਵਾਲ ਦੇ ਐੱਚ. ਸੀ. ਨਿਰਵੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਤਖਤੂਚੱਕ ਤੇ ਏਕਲਗੱਡਾ ਨੇੜਿਓਂ ਅਜੀਤ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਏਕਲਗੱਡਾ ਨੂੰ ਕਾਬੂ ਕਰ ਕੇ ਉਸ ਕੋਲੋਂ 6750 ਮੀ. ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News