ਚਰਸ ਸਣੇ ਇਕ ਕਾਬੂ, ਇਕ ਫਰਾਰ

11/27/2017 12:14:35 AM

ਪਠਾਨਕੋਟ,  (ਸ਼ਾਰਦਾ)-  ਅੱਜ ਐੱਸ. ਟੀ. ਐੱਫ. ਟੀਮ ਵੱਲੋਂ ਹਿਮਾਚਲ ਤੋਂ ਪੰਜਾਬ ਵਿਚ ਵੇਚਣ ਲਈ ਆ ਰਹੇ ਇਕ ਸਮੱਗਲਰ ਨੂੰ ਕਾਬੂ ਕਰ ਕੇ ਉਸ ਤੋਂ ਚਰਸ ਬਰਾਮਦ ਕੀਤੀ ਹੈ, ਜਦ ਕਿ ਉਸ ਦਾ ਦੂਸਰਾ ਸਾਥੀ ਮੌਕੇ ਤੋਂ ਫਰਾਰ ਹੋਣ ਵਿਚ ਸਫ਼ਲ ਹੋ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਮੁਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਪਿੰਡ ਚਮਰੋੜੀ ਮੌੜ ਵਿਚ ਪੁਲਸ ਪਾਰਟੀ ਸਮੇਤ ਨਾਕਾ ਲਾਇਆ ਹੋਇਆ ਸੀ ਕਿ ਗੁਪਤ ਸੂਚਨਾ ਮਿਲੀ ਕਿ ਦੋ ਵਿਅਕਤੀ ਜੋ ਹਿਮਾਚਲ ਤੋਂ ਚਰਸ ਲੈ ਕੇ ਆ ਰਹੇ ਹਨ, ਜਿਸ 'ਤੇ ਪੁਲਸ ਪਾਰਟੀ ਨੇ 2 ਵਿਅਕਤੀਆਂ ਨੂੰ ਆਉਂਦੇ ਦੇਖ ਰੁਕਣ ਦਾ ਇਸ਼ਾਰਾ ਕੀਤਾ ਪਰ ਪੁਲਸ ਨੂੰ ਵੇਖ ਕੇ ਦੋਵਾਂ ਵਿਅਕਤੀਆਂ ਨੇ ਭੱਜਣ ਦਾ ਯਤਨ ਕੀਤਾ ਪਰ ਪੁਲਸ ਪਾਰਟੀ ਵੱਲੋਂ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਸਟਾਫ਼ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ 700 ਗ੍ਰਾਮ ਚਰਸ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਆਪਣਾ ਨਾਂ ਸੁਖਦੇਵ ਉਰਫ਼ ਸੁਰਿੰਦਰ ਪੁੱਤਰ ਚੁੜੂ ਰਾਮ ਦੱਸਿਆ ਜਦਕਿ ਫਰਾਰ ਮੁਲਜ਼ਮ ਦੀ ਪਛਾਣ ਕੇਵਲ ਪੁੱਤਰ ਟੂਲੋ ਰਾਮ ਵਾਸੀ ਪਿੰਡ ਕੁੰਡੀ ਜ਼ਿਲਾ ਤੀਸਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। 


Related News