ਚੰਡੀਗੜ੍ਹ ''ਚ ਤੇਜ਼ੀ ਨਾਲ ਫੈਲ ਰਿਹੈ ''ਕੋਰੋਨਾ'', ਹੁਣ ਇਸ ਸੈਕਟਰ ''ਚ ਦਿੱਤੀ ਦਸਤਕ

Thursday, Jun 18, 2020 - 09:01 AM (IST)

ਚੰਡੀਗੜ੍ਹ ''ਚ ਤੇਜ਼ੀ ਨਾਲ ਫੈਲ ਰਿਹੈ ''ਕੋਰੋਨਾ'', ਹੁਣ ਇਸ ਸੈਕਟਰ ''ਚ ਦਿੱਤੀ ਦਸਤਕ

ਚੰਡੀਗੜ੍ਹ (ਕੁਲਦੀਪ) :cਇਰਸ ਨੇ ਸੈਕਟਰ-43 'ਚ ਵੀ ਦਸਤਕ ਦੇ ਦਿੱਤੀ ਹੈ। ਵੀਰਵਾਰ ਨੂੰ ਸੈਕਟਰ-43 ਦੇ ਰਹਿਣ ਵਾਲਾ 43 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਸਿਹਤ ਮਹਿਕਮੇ ਵੱਲੋਂ ਪੀੜਤ ਮਰੀਜ਼ ਦੇ ਸੰਪਰਕ 'ਚ ਆਏ ਲੋਕਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 368 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 6 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 306 ਲੋਕ ਇਸ ਬੀਮਾਰੀ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਸ਼ਹਿਰ 'ਚ 60 ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
 


author

Babita

Content Editor

Related News