ਨਾਭਾ ਦੇ ਇਕ ਹੋਰ ਵਿਅਕਤੀ ''ਚ ਕੋਰੋਨਾ ਦੀ ਪੁਸ਼ਟੀ, ਘਰ ''ਚ ਕੀਤਾ ਇਕਾਂਤਵਾਸ
Friday, Jun 19, 2020 - 12:20 PM (IST)
ਨਾਭਾ (ਖੁਰਾਣਾ) : ਪੰਜਾਬ 'ਚ ਦਿਨੋਂ-ਦਿਨ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਗੱਲ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਸਥਾਨਕ ਚਾਚਾ ਮਾਰਕਿਟ 'ਚ ਰਹਿਣ ਵਾਲੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ 65 ਸਾਲਾ ਵਿਅਕਤੀ ਨੇ ਸੰਗਰੂਰ ਤੋਂ ਟੈਸਟ ਕਰਵਾਇਆ ਸੀ, ਜਿਸ ਦੀ ਰਿਹਾਇਸ਼ ਨਾਭਾ ਵਿਖੇ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ 'ਤੇ ਸਿਹਤ ਮਹਿਕਮੇ ਵੱਲੋਂ ਪੀੜਤ ਵਿਅਕਤੀ ਨੂੰ ਘਰ 'ਚ ਹੀ ਇਕਾਂਤਵਾਸ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਨਾਭਾ ਦੇ ਐਸ. ਡੀ. ਐਮ. ਕਾਲਾ ਰਾਮ ਕਾਂਸਲ ਵੱਲੋਂ ਕੀਤੀ ਗਈ ਹੈ।
ਸਾਵਧਾਨੀਆਂ ਦਾ ਪਾਲਣ ਕਰਨਾ ਜ਼ਰੂਰੀ : ਕਮਿਸ਼ਨਰ
ਲੋਕਾਂ ਨੂੰ ਅਪੀਲ ਕਰਦਿਆਂ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੀ ਸਥਿਤੀ ਕੰਟਰੋਲ 'ਚ ਹੈ ਪਰ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਸਾਵਧਾਨੀਆਂ ਦਾ ਪਾਲਣ ਕਰਨਾ ਬਹੁਤ ਮਹੱਤਵਪੂਰਨ ਹੈ। ਘਰ ਛੱਡਣ ਤੋਂ ਪਹਿਲਾਂ ਮਾਸਕ ਲਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਤੋਂ ਬਿਨਾਂ ਪੁਲਸ ਕਿਸੇ ਦਾ ਵੀ ਚਲਾਨ ਕਰ ਸਕਦੀ ਹੈ। ਕਮਿਸ਼ਨਰ ਨੇ ਸਫਾਈ ਕਾਮਿਆਂ ਨੂੰ ਵੀ ਹਦਾਇਤ ਕੀਤੀ ਕਿ ਸਫ਼ਾਈ ਕਰਨ ਵਾਲਾ ਸਿਪਾਹੀ ਮਾਸਕ, ਸੈਨੇਟਾਈਜ਼ਰ ਅਤੇ ਦਸਤਾਨਿਆਂ ਤੋਂ ਬਿਨਾਂ ਕੰਮ ਨਾ ਕਰੇ। ਥੋੜ੍ਹੀ ਜਿਹੀ ਲਾਪਰਵਾਹੀ ਸਾਨੂੰ ਸਾਰਿਆਂ ਨੂੰ ਕਿਸੇ ਵੱਡੀ ਮੁਸੀਬਤ 'ਚ ਪਾ ਸਕਦੀ ਹੈ।