ਤਲਵੰਡੀ ਭਾਈ 'ਚ ਕੋਰੋਨਾ ਧਮਾਕਾ, ਇੱਕੋ ਦਿਨ 3 ਨਵੇਂ ਮਾਮਲੇ ਆਏ ਸਾਹਮਣੇ

Thursday, Jul 02, 2020 - 02:16 PM (IST)

ਤਲਵੰਡੀ ਭਾਈ 'ਚ ਕੋਰੋਨਾ ਧਮਾਕਾ, ਇੱਕੋ ਦਿਨ 3 ਨਵੇਂ ਮਾਮਲੇ ਆਏ ਸਾਹਮਣੇ

ਤਲਵੰਡੀ ਭਾਈ (ਗੁਲਾਟੀ) : ਸਥਾਨਕ ਸ਼ਹਿਰ ਦੇ ਇੱਕ ਬੱਚੇ ਸਮੇਤ 3 ਜਣਿਆਂ ਦੀ ਕੋਵਿਡ ਰਿਪੋਰਟ ਵੀਰਵਾਰ ਨੂੰ ਪਾਜ਼ੇਟਿਵ ਆਉਣ ਕਰਕੇ ਸ਼ਹਿਰ 'ਚ ਦਹਿਸਤ ਵਾਲਾ ਮਾਹੌਲ ਬਣਿਆ ਹੋਇਆ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਪਾਜ਼ੇਟਿਵ ਆਏ ਚੰਚਲ ਕੁਮਾਰ ਦੇ ਪਰਿਵਾਰ ਦੇ ਅੱਜ 2 ਮੈਂਬਰਾਂ ਦੀ ਕੋਵਿਡ-19 ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ 'ਚ ਇੱਕ ਬੱਚਾ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਕੈਪਟਨ ਦੀ ਕੇਂਦਰ ਨੂੰ ਅਪੀਲ, ਪ੍ਰਿਅੰਕਾ ਗਾਂਧੀ ਦੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਵਾਪਸ ਲਏ ਜਾਣ

ਇਸ ਤੋਂ ਪਹਿਲਾਂ ਅੱਜ ਸਵੇਰੇ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ। ਇਸ ਸਮੇਂ ਤਲਵੰਡੀ ਭਾਈ 'ਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ। ਇਸ ਮਹਾਮਾਰੀ ਕਾਰਨ ਸ਼ਹਿਰ ਦੇ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦੋਂ ਕਿ ਇੱਕ ਔਰਤ ਇਸ ਨੂੰ ਮਾਤ ਦੇ ਕੇ ਘਰ ਪਰਤੀ ਹੈ। ਜ਼ਿਲ੍ਹਾ ਫਿਰੋਜ਼ਪੁਰ 'ਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 38 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇਕ ਪਰਿਵਾਰ ਦੇ 4 ਮੈਂਬਰਾਂ ਸਣੇ 9 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ


author

Babita

Content Editor

Related News