ਆਜ਼ਾਦ ਉਮੀਦਵਾਰ ਦਾ ਪਤੀ ਇਕ ਦਿਨ ਦੇ ਪੁਲਸ ਰਿਮਾਂਡ ''ਤੇ

02/17/2018 5:25:57 PM


ਮੋਗਾ (ਆਜ਼ਾਦ) - ਮੋਗਾ ਪੁਲਸ ਵੱਲੋਂ ਵਾਰਡ ਨੰਬਰ 25 'ਚ ਕਾਂਗਰਸ ਤੋਂ ਬਾਗੀ ਹੋ ਕੇ ਆਜ਼ਾਦ ਤੌਰ 'ਤੇ ਚੋਣ ਲੜ ਰਹੀ ਸੁਖਵਿੰਦਰ ਕੌਰ ਦੇ ਪਤੀ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਬੀਤੀ 14 ਜਨਵਰੀ ਨੂੰ ਰਣਜੀਤ ਕੌਰ ਉਰਫ ਰਾਣੀ ਨਿਵਾਸੀ ਪਹਾੜਾ ਸਿੰਘ ਚੌਕ ਮੋਗਾ ਹਾਲ ਪ੍ਰੀਤ ਨਗਰ ਨੂੰ 260 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਕਤ ਨਸ਼ੀਲਾ ਪਾਊਡਰ ਜੋਗਿੰਦਰ ਸਿੰਘ ਕਾਲਾ ਕੋਲੋਂ ਲੈ ਕੇ ਆਈ ਹੈ। ਪੁਲਸ ਨੇ ਉਕਤ ਮਾਮਲੇ 'ਚ ਧਾਰਾ 80 ਦਾ ਵਾਧਾ ਕੀਤਾ ਹੈ, ਜਦਕਿ ਦੂਸਰੇ ਪਾਸੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੁਖਵਿੰਦਰ ਕੌਰ ਨੇ ਆਪਣੇ ਪਤੀ ਨੂੰ ਬੇਬੁਨਿਆਦ ਦੱਸਿਆ ਤੇ ਕਿਹਾ ਕਿ ਪੁਲਸ ਨੇ ਉਸ ਦੇ ਪਤੀ ਨੂੰ ਝੂਠੇ ਮਾਮਲੇ 'ਚ ਫਸਾਇਆ ਹੈ।


Related News