ਕਾਰ ਤੇ ਮੋਟਰਸਾਈਕਲ ਭਿਆਨਕ ਟੱਕਰ ''ਚ ਇਕ ਦੀ ਮੌਤ, ਦੋ ਗੰਭੀਰ ਜ਼ਖਮੀ
Saturday, Feb 15, 2025 - 05:53 PM (IST)

ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆਂ ਅਧੀਨ ਬਟਾਲਾ ਹਰਚੋਵਾਲ ਰੋਡ ਅੱਡਾ ਬਸਰਾਵਾਂ ਦੇ ਕੋਲ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦਰਮਿਆਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਉਧਰ ਇਸ ਹਾਦਸੇ 'ਚ ਮਰਨ ਵਾਲੇ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜੋਨਾ ਮਸੀਹ ਆਪਣੇ ਪਿਤਾ ਅਤੇ ਚਚੇਰੇ ਭਰਾ ਨੂੰ ਕੰਮ 'ਤੇ ਛੱਡਣ ਲਈ ਮੋਟਰਸਾਈਲ 'ਤੇ ਘਰੋਂ ਨਿਕਲਿਆ ਸੀ ਅਤੇ ਰਾਹ 'ਚ ਉਲਟ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨਾਲ ਉਸ ਦੀ ਟੱਕਰ ਹੋਈ ਹੈ ਜਿਸ ਨਾਲ ਜੋਨਾ ਮਸੀਹ ਦੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸਦੇ ਪਿਤਾ ਅਤੇ ਭਰਾ ਗੰਭੀਰ ਜ਼ਖ਼ਮੀ ਹੈ ।ਥਾਣਾ ਕਾਦੀਆਂ ਦੇ ਐੱਸਐੱਚਓ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਸਰਾਵਾਂ ਪਿੰਡ ਦੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਈ ਹੈ। ਜਦੋਂ ਉਹਨਾਂ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਇੱਕ ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਸੀ ਅਤੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਸਨ।
ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ
ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਤਿੰਨ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 18 ਡਬਲਯੂ 9029 ਤੇ ਸਵਾਰ ਹੋ ਕੇ ਕਾਦੀਆਂ ਵਾਲੀ ਸਾਈਡ ਨੂੰ ਜਾ ਰਹੇ ਸਨ ਅਤੇ ਰਸਤੇ ਵਿੱਚ ਇੱਕ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜੋਨਾ ਮਸੀਹ ਪੁੱਤਰ ਅਸ਼ੋਕ ਮਸੀਹ ਵਾਸੀ ਭਾਮੜੀ ਵਜੋਂ ਹੋਈ ਹੈ ਅਤੇ ਦੋ ਜ਼ਖ਼ਮੀ ਵਿਅਕਤੀਆਂ ਜੋ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਹਰਚੋਵਾਲ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਬਟਾਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਹੈ ਕਿ ਦੋਵੇਂ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਗੱਡੀ ਨੰਬਰ ਪੀ ਬੀ 02 ਸੀ ਵੀ 1912 ਚਾਲਕ ਮੌਕੇ ਤੋਂ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8