ਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਉਣ ਕਾਰਨ 1 ਦੀ ਮੌਤ, ਦੂਜੇ ਦੀ ਹਾਲਤ ਗੰਭੀਰ
Thursday, Oct 09, 2025 - 06:40 AM (IST)

ਲੁਧਿਆਣਾ (ਖੁਰਾਣਾ) : ਬਹਾਦਰਕੇ ਰੋਡ ਇਲਾਕੇ ’ਚ ਪੈਂਦੀ ਬਾਜ਼ੀਗਰ ਬਸਤੀ ’ਚ ਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਵਿਚ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਇਲਾਕੇ ’ਚ ਜਾਨਲੇਵਾ ਹਾਦਸਾ ਵਾਪਰ ਗਿਆ। ਤਾਰਾਂ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਤੋਂ ਬਾਅਦ ਇਲਾਕੇ ਵਿਚ ਕਈ ਘੰਟਿਆਂ ਤੱਕ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਬਿਜਲੀ ਦਾ ਕਰੰਟ ਲੱਗਣ ਕਾਰਨ ਮਰਨ ਵਾਲੇ ਵਿਅਕਤੀ ਦਾ ਨਾਂ ਸੁਭਾਸ਼ (45) ਦੱਸਿਆ ਜਾ ਰਿਹਾ ਹੈ, ਜੋ ਇਲਾਕੇ ’ਚ ਭੇਲਪੁਰੀ ਦੀ ਰੇਹੜੀ ਲਗਾ ਕੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਜੁਗਾੜ ਕਰਦਾ ਸੀ। ਜਾਨਲੇਵਾ ਹਾਦਸੇ ਕਾਰਨ ਇਲਾਕਾ ਵਾਸੀਆਂ ’ਚ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਖਿਲਾਫ ਭਾਰੀ ਗੁੱਸਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਵੈਟਰਨਰੀ ਵਿਦਿਆਰਥੀਆਂ ਦੀਆਂ ਮੰਗਾਂ ’ਤੇ ਹੁਣ ਤੱਕ ਸਰਕਾਰ ਚੁੱਪ, 14ਵੇਂ ਦਿਨ ਵੀ ਜਾਰੀ ਰਿਹਾ ਧਰਨਾ
ਲੋਕਾਂ ਨੇ ਪਾਵਰਕਾਮ ਅਧਿਕਾਰੀਆਂ ਖਿਲਾਫ ਲਾਪ੍ਰਵਾਹੀ ਅਪਣਾਉਣ ਸਮੇਤ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨਾ ਤਾਂ ਦੂਰ ਫੋਨ ਤੱਕ ਨਾ ਚੁੱਕਣ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ। ਇਲਾਕਾ ਵਾਸੀਆਂ ਨੇ ਦਾਅਵਾ ਕੀਤਾ ਕਿ ਬਿਜਲੀ ਦੀ ਤਾਰ ਕਾਰਨ ਹੋਏ ਜ਼ੋਰਦਾਰ ਧਮਾਕੇ ਤੋਂ ਬਾਅਦ ਤਾਰ ਟੁੱਟ ਕੇ ਜ਼ਮੀਨ ’ਤੇ ਡਿੱਗ ਗਈ, ਜਿਸ ਕਾਰਨ ਬੇਗੁਨਾਹ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਹੈ।
ਓਧਰ ਮਾਮਲੇ ਨੂੰ ਲੈ ਕੇ ਛਾਉਣੀ ਮੁਹੱਲਾ ਬਿਜਲੀਘਰ ਦੇ ਐੱਸ. ਡੀ. ਓ. ਸ਼ਿਵ ਕੁਮਾਰ ਨੇ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਤਾਰ ਟੁੱਟ ਕੇ ਸੜਕ ’ਤੇ ਡਿੱਗਣ ਦਾ ਅਸਲ ਕਾਰਨ ਕੀ ਹੈ, ਜਿਸ ਦੇ ਲਈ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਐੱਸ. ਡੀ. ਓ. ਸ਼ਿਵ ਕੁਮਾਰ ਨੇ ਕਿਹਾ ਕਿ ਹਾਲ ਦੀ ਘੜੀ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।
ਇਹ ਵੀ ਪੜ੍ਹੋ : ਬੈਂਗਲੁਰੂ ਪੁਲਸ ਦਾ ਵੱਡਾ ਐਕਸ਼ਨ: CJI 'ਤੇ ਜੁੱਤੀ ਸੁੱਟਣ ਦੇ ਮਾਮਲੇ 'ਚ ਵਕੀਲ ਰਾਕੇਸ਼ ਕਿਸ਼ੋਰ ਖ਼ਿਲਾਫ਼ FIR ਦਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8