ਰੇਲ ਗੱਡੀ ਹੇਠਾਂ ਆਉਣ ਨਾਲ ਇਕ ਦੀ ਮੌਤ
Saturday, Nov 25, 2017 - 03:42 AM (IST)
 
            
            ਫਗਵਾੜਾ, (ਜਲੋਟਾ)— ਸਤਨਾਮਪੁਰਾ ਇਲਾਕੇ ਵਿਚ ਇਕ ਅਣਪਛਾਤੇ ਨੌਜਵਾਨ ਵਲੋਂ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਸ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਕੱਪੜਿਆਂ ਵਿਚੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

 
                             
                             
                             
                             
                             
                             
                             
                             
                             
                             
                             
                             
                             
                             
                             
                             
                             
                            