ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਦੀ ਮੌਤ

06/23/2018 5:53:49 AM

ਹਰੀਕੇ ਪੱਤਣ, (ਲਵਲੀ)- ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕਸ਼ਮੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖਾਰਾ ਨੇ ਥਾਣਾ ਹਰੀਕੇ ਬਿਆਨ ਦਰਜ ਕਰਵਾਏ ਕਿ ਬੀਤੀ ਰਾਤ  ਉਸ ਦਾ ਛੋਟਾ ਭਰਾ ਰਾਜੂ ਪੁੱਤਰ ਪ੍ਰੀਤਮ ਸਿੰਘ ਵਾਸੀ ਖਾਰਾ ਨਸ਼ੇ ਦੀ ਹਾਲਤ ਵਿਚ ਸਡ਼ਕ ’ਤੇ ਜਾ ਰਿਹਾ ਸੀ, ਜਿਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੀ  ਮੌਕੇ  ’ਤੇ ਮੌਤ ਹੋ ਗਈ। ਇਸ ਸਬੰਧ ਵਿਚ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ  ਸ਼ੁਰੂ ਕਰ ਦਿੱਤੀ ਹੈ।
 


Related News