ਮੋਟਰਸਾਈਕਲ-ਕਾਰ ਹਾਦਸੇ ''ਚ ਇਕ ਦੀ ਮੌਤ
Monday, Sep 18, 2017 - 05:55 PM (IST)
ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ,ਆਵਲਾ) - ਫਿਰੋਜ਼ਪੁਰ ਦੇ ਪਿੰਡ ਨਵਾ ਕਿਲਾ ਵਿਖੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਆਪਸੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਏ. ਐਸ. ਆਈ. ਹਰਮੀਤ ਚੰਦ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਮੁਦੱਈ ਸੁਰਜੀਤ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਤਰਿੱਡਾ ਨੇ ਦੋਸ਼ ਲਾਇਆ ਕਿ ਉਸਦਾ ਪਿਤਾ ਮੋਹਨ ਸਿੰਘ ਮੋਟਰਸਾਈਕਲ 'ਤੇ ਫਿਰੋਜ਼ਪੁਰ ਤੋਂ ਫਾਜ਼ਿਲਕਾ ਜਾ ਰਿਹਾ ਸੀ ਤਾਂ ਗੁਰਸਾਜਨ ਸਿੰਘ ਨੇ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਕਾਰ ਮਾਰੂਤੀ ਨੰਬਰ ਆਰ.ਜੇ. 13 ਸੀ.ਏ-0512 ਚਲਾਉਂਦੇ ਉਸਦੇ ਪਿਤਾ ਦੇ ਮੋਟਰਸਾÂਕਲ 'ਚ ਮਾਰ ਦਿੱਤੀ ਤੇ ਇਸ ਹਾਦਸੇ 'ਚ ਉਸਦੇ ਪਿਤਾ ਮੋਹਨ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜਦ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਦੇ ਕਾਰਵਾਈ ਕੀਤੀ ਜਾ ਰਹੀ ਹੈ।
