ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ''ਚ ਇਕ ਦੀ ਮੌਤ

Saturday, Aug 12, 2017 - 12:45 AM (IST)

ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ''ਚ ਇਕ ਦੀ ਮੌਤ

ਗੁਰਦਾਸਪੁਰ,   (ਦੀਪਕ, ਵਿਨੋਦ)-  ਪਿੰਡ ਜੌੜਾ ਨੇੜੇ ਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਕਿਸਾਨ ਨੂੰ ਮੋਟਰਸਾਈਕਲ ਸਵਾਰਾਂ ਵੱਲੋਂ ਟੱਕਰ ਮਾਰਨ 'ਤੇ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 
ਜਾਣਕਾਰੀ ਦਿੰਦਿਆਂ ਮ੍ਰਿਤਕ ਬਲਵਿੰਦਰ ਸਿੰਘ (65) ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਜੌੜਾ ਦੇ ਬੇਟੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਵਿੰਦਰ ਸਿੰਘ ਅੱਜ ਘਰੋਂ ਆਪਣੇ ਖੇਤਾਂ 'ਚ ਜਾਣ ਲਈ ਸਾਈਕਲ 'ਤੇ ਨਿਕਲੇ ਸੀ, ਜਦ ਉਹ ਘਰ ਤੋਂ ਥੋੜ੍ਹੀ ਹੀ ਦੂਰੀ 'ਤੇ ਸਨ ਤਾਂ ਮੇਨ ਸੜਕ 'ਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
ਕੀ ਕਹਿਣੈ ਐੱਸ. ਐੱਚ. ਓ. ਮੱਖਣ ਸਿੰਘ ਦਾ? : ਇਸ ਸਬੰਧੀ ਜਦ ਸਦਰ ਥਾਣਾ ਦੇ ਐੱਸ. ਐੱਚ. ਓ. ਮੱਖਣ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News