198 ਮਰੀਜ਼ਾਂ ਨੇ ''ਕੋਰੋਨਾ'' ''ਤੇ ਪਾਈ ਫਤਿਹ, ਇੱਕ ਵਿਅਕਤੀ ਦੀ ਮੌਤ

Thursday, Oct 15, 2020 - 05:51 PM (IST)

198 ਮਰੀਜ਼ਾਂ ਨੇ ''ਕੋਰੋਨਾ'' ''ਤੇ ਪਾਈ ਫਤਿਹ, ਇੱਕ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਇੱਕ ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ, ਜਦੋਂਕਿ ਦਰਜਨ ਨਵੇਂ ਕੇਸ ਵੀ ਸਾਹਮਣੇ ਆਏ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 7 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 3 ਕੇਸ ਮਲੋਟ ਤੇ 2 ਕੇਸ ਗਿੱਦੜਬਾਹਾ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 198 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 375 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 263 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 409 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2803 ਹੋ ਗਈ ਹੈ, ਜਿਸ 'ਚੋਂ ਹੁਣ ਤੱਕ 2520 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ,ਜਦੋਂਕਿ ਇਸ ਵੇਲੇ 224 ਕੇਸ ਸਰਗਰਮ ਹਨ।

ਇਹ ਵੀ ਪੜ੍ਹੋ : ਬਠਿੰਡਾ 'ਚ ਵਾਪਰਿਆ ਦਰਦਨਾਕ ਹਾਦਸਾ, ਬੁਲੇਟ ਸਵਾਰ ਦੋ ਨੌਜਵਾਨਾਂ ਦੇ ਘਰਾਂ 'ਚ ਪਏ ਵੈਣ

45 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ
ਜ਼ਿਲ੍ਹੇ ਅੰਦਰ ਅੱਜ ਫ਼ਿਰ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਮ੍ਰਿਤਕ 45 ਸਾਲਾ ਸੀ, ਜੋ ਗਿੱਦੜਬਾਹਾ ਦ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਿਤ ਸੀ। ਮ੍ਰਿਤਕ ਬਠਿੰਡਾ ਦੇ ਇੱਕ ਹਸਪਤਾਲ ਵਿਖੇ ਦਾਖ਼ਲ ਸੀ, ਜੋ ਪਹਿਲਾਂ ਹੀ ਕੋਰੋਨਾ ਪਾਜੇਟਿਵ ਸੀ। ਅੱਜ ਇਲਾਜ ਦੌਰਾਨ ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 59 ਹੋ ਗਈ ਹੈ।

ਇਹ ਵੀ ਪੜ੍ਹੋ : ਆਪਣੇ ਹਲਕੇ ਦੇ ਪ੍ਰੋਗਰਾਮ 'ਚ ਨਹੀਂ ਪੁੱਜੇ ਸਕੇ ਸਿੱਧੂ, ਕਰਮਚਾਰੀਆਂ ਨੇ ਰੱਜ ਕੇ ਕੱਢੀ ਭੜਾਸ 


author

Anuradha

Content Editor

Related News