ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਟਰੱਕ ਦੀ ਟੱਕਰ ''ਚ ਇਕ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

04/04/2024 6:36:12 PM

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਤਰਨਤਾਰਨ ਰੋਡ ਬਾਬਾ ਨੋਧ ਸਿੰਘ ਸਮਾਧ ਨਜ਼ਦੀਕ ਇੱਕ ਕਾਰ ਅਤੇ ਟਰੱਕ ਦਾ ਆਹਮੋ ਸਾਹਮਣੇ ਭਿਆਨਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ 'ਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਟਰੱਕ ਡਰਾਈਵਰ ਮੌਕੇ 'ਤੇ ਫ਼ਰਾਰ ਹੋ ਗਿਆ ਹੈ। ਜਦੋਂ ਮੌਕੇ  'ਤੇ ਜਾ ਕੇ ਦੇਖਿਆ ਤਾਂ ਕਾਰ ਦੇ ਪਰਖੱਚੇ ਉੱਡ ਚੁੱਕੇ ਸਨ। ਇਸ ਮੌਕੇ 'ਤੇ ਪੁਲਸ ਪ੍ਰਸ਼ਾਸਨ ਪਹੁੰਚਿਆ ਅਤੇ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਕਾਰ 'ਚੋਂ ਕਾਰ ਚਾਲਕ ਕੱਢਿਆ ਗਿਆ । ਮੌਕੇ 'ਤੇ ਦੇਖਣ ਵਾਲਿਆਂ ਨੇ ਦੱਸਿਆ ਕਿ ਕਾਰ ਚਾਲਕ ਦੀ ਸਪੀਡ ਬਹੁਤ ਜ਼ਿਆਦਾ ਸੀ, ਜਿਸ ਦੇ ਕਾਰਨ  ਸਾਹਮਣੇ ਤੋਂ ਆ ਰਹੇ ਟਰੱਕ 'ਚ ਜਾ ਵੱਜੀ ਅਤੇ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ

ਮ੍ਰਿਤਕ ਕਾਰ ਚਾਲਕ ਦੀ ਪਛਾਣ ਸਾਹਿਬ ਪ੍ਰੀਤ ਵਜੋਂ ਹੋਈ ਹੈ ਅਤੇ ਉਹ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ਅਜੀਤ ਨਗਰ ਦਾ ਰਹਿਣ ਵਾਲਾ ਹੈ । ਹਾਸਦੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਰਿਵਾਰਕ ਮੈਂਬਰ ਪਹੁੰਚ ਜਾਂਦੇ ਹਨ। ਇਸ ਦੌਰਾਨ ਲੋਕਾਂ ਨੇ ਅੰਮ੍ਰਿਤਸਰ ਤੋਂ ਤਰਨ ਤਰਨ ਰੋਡ ਨੂੰ ਚੋੜਾ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਰੋਜ਼ ਇੱਥੇ ਕੋਈ ਨਾ ਕੋਈ ਹਾਦਸਾ ਹੁੰਦਾ ਹੈ ਤੇ ਜਿਸ ਦੇ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ  ਹੈ।

ਇਹ ਵੀ ਪੜ੍ਹੋ - ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News