AC ਦਾ ਕੰਪ੍ਰੈਸ਼ਰ ਫੱਟਣ ਨਾਲ ਹੋਇਆ ਧਮਾਕਾ! ਨੌਜਵਾਨ ਦੀ ਮੌਕੇ 'ਤੇ ਹੀ ਨਿਕਲੀ ਜਾਨ

Friday, Mar 15, 2024 - 08:35 AM (IST)

ਬਨੂੜ (ਗੁਰਪਾਲ)- ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਨੀਲਮ ਹਸਪਤਾਲ ’ਚ ਏਅਰ ਕੰਡੀਸ਼ਨਰ ਦੀ ਮੁਰੰਮਤ ਕਰਦੇ ਸਮੇਂ ਕੰਪ੍ਰੈਸ਼ਰ ਦੇ ਫੱਟਣ ਕਾਰਨ ਇਕ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਗੰਭੀਰ ਰੂਪ ’ਚ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ।

ਇਹ ਖ਼ਬਰ ਵੀ ਪੜ੍ਹੋ - ਗੁਰਦਾਸਪੁਰ ਜੇਲ੍ਹ 'ਚ ਹੋਈ ਲੜਾਈ 'ਤੇ ਪ੍ਰਸ਼ਾਸਨ ਦਾ ਪਹਿਲਾ ਬਿਆਨ, ਦੱਸੀ ਸਾਰੀ ਕਹਾਣੀ; ਮੈਜਿਸਟੇਰੀਅਲ ਜਾਂਚ ਦੇ ਹੁਕਮ

ਜਾਣਕਾਰੀ ਅਨੁਸਾਰ ਨੀਲਮ ਹਸਪਤਾਲ ’ਚ ਕਿਸੇ ਕੰਪਨੀ ਦਾ ਏਅਰ ਕੰਡੀਸ਼ਨਰ ਖ਼ਰਾਬ ਹੋ ਗਿਆ ਸੀ, ਜਿਸ ਨੂੰ ਠੀਕ ਕਰਨ ਲਈ ਕੰਪਨੀ ਨੇ 2 ਇੰਜੀਨੀਅਰ ਨੂੰ ਭੇਜਿਆ ਸੀ। ਉਨ੍ਹਾਂ ਵੱਲੋਂ ਦੁਪਹਿਰ ਵੇਲੇ ਏਅਰ ਕੰਡੀਸ਼ਨਰ ਠੀਕ ਕੀਤਾ ਜਾ ਰਿਹਾ ਸੀ। ਅਚਾਨਕ ਕੰਪ੍ਰੈਸ਼ਰ ਫਟ ਗਿਆ, ਜਿਸ ਕਾਰਨ ਦੋਵੇਂ ਇੰਜੀਨੀਅਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਇਨ੍ਹਾਂ ’ਚੋਂ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੇ ਨੌਜਵਾਨ ਦਾ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਦਿੱਲੀ ਹੁਣ ਦੂਰ ਨਹੀਂ! ਇਸ ਦਿਨ ਤੋਂ ਸ਼ੁਰੂ ਹੋਵੇਗੀ ਜਲੰਧਰ ਤੋਂ ਦਿੱਲੀ ਦੀ ਫਲਾਈਟ

ਇਸ ਸਬੰਧੀ ਏ. ਐੱਸ. ਆਈ. ਜਸਪਾਲ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਹੈਰੀ ਰਾਣਾ (23) ਪੁੱਤਰ ਰਾਮ ਕੁਮਾਰ ਵਾਸੀ ਪਿੰਡ ਤਿਊੜ, ਜ਼ਿਲ੍ਹਾ ਐੱਸ. ਏ. ਐੱਸ. ਨਗਰ ਮੋਹਾਲੀ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਨੌਜਵਾਨ ਦੀ ਅੰਕੁਸ਼ ਰਾਣਾ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਰਾਮਪੁਰ ਸਾਹਨੀ ਜ਼ਿਲਾ ਰੋਪਡ਼ ਵਜੋਂ ਹੋਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News