ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਇਕ ਦੀ ਮੌਤ

Tuesday, Oct 24, 2017 - 04:28 PM (IST)

ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਇਕ ਦੀ ਮੌਤ

ਬਲਾਚੌਰ/ਮਜਾਰੀ (ਕਟਾਰੀਆ/ਕਿਰਨ) : ਗੜ੍ਹਸ਼ੰਕਰ ਤੋਂ ਚੰਡੀਗੜ੍ਹ ਮੁੱਖ ਸੜਕ 'ਤੇ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਨਾਮ ਦੇ ਪ੍ਰਕਾਸ਼ ਸਿੰਘ ਪੁੱਤਰ ਊਧਮ ਸਿੰਘ ਆਪਣੇ ਮੋਟਰਸਾਈਕਲ 'ਤੇ ਗੜ੍ਹਸ਼ੰਕਰ ਵੱਲੋਂ ਆਪਣੇ ਪਿੰਡ ਪਨਾਮ ਨੂੰ ਆ ਰਿਹਾ ਸੀ। ਜਦੋਂ ਉਹ ਆਪਣੇ ਪਿੰਡ ਦੀ ਲਿੰਕ ਸੜਕ ਨੂੰ ਮੁੜਨ ਲਗਾ ਤਾਂ ਪਿੱਛਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ। ਕਾਰ ਨੂੰ ਭਾਗ ਸਿੰਘ ਪੁੱਤਰ ਬਲਦੇਵ ਸਿੰਘ (ਪਠਾਨਕੋਟ) ਚਲਾ ਰਿਹਾ ਸੀ। ਇਸ ਭਿਆਨਕ ਹਾਦਸੇ ਕਾਰਨ ਪ੍ਰਕਾਸ਼ ਸਿੰਘ ਦੀ ਮੌਤ ਹੋ ਗਈ। ਮੌਕੇ 'ਤੇ ਪੁਲਸ ਨੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News