ਬੁੰਗਾ ਸਾਹਿਬ ਵਿਖੇ ਵਾਪਰਿਆ ਦਰਦਨਾਕ ਹਾਦਸਾ, ਲੁਧਿਆਣਾ ਦੇ ਵਿਅਕਤੀ ਨੇ ਤੜਫ਼-ਤੜਫ਼ ਕੇ ਤੋੜਿਆ ਦਮ
Saturday, Aug 19, 2023 - 11:58 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਪਿੰਡ ਬੁੰਗਾ ਸਾਹਿਬ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਬਲੈਰੋ ਗੱਡੀ ਦੇ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਇਸ ਕੇਸ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਪ੍ਰੀਤਮ ਸਿੰਘ ਨੇ ਦੱਸਿਆ ਕਿ ਬੁੰਗਾ ਸਾਹਿਬ ਦੇ ਨਜ਼ਦੀਕ ਇਕ ਟਰੱਕ ਰੋਪੜ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਵੱਲ ਨੂੰ ਆ ਰਿਹਾ ਸੀ, ਜਿਸ ਦੇ ਡਰਾਈਵਰ ਨੇ ਇਕ ਦਮ ਆਪਣੀ ਗੱਡੀ ਬਿਨਾਂ ਕੋਈ ਇਸ਼ਾਰਾ ਦਿੱਤੇ ਖੱਬੇ ਹੱਥ ਨੂੰ ਕੱਟ ਦਿੱਤੀ । ਇਸ ਦੌਰਾਨ ਬਲੈਰੋ ਗੱਡੀ ਟਰੱਕ ਦੇ ਪਿੱਛੇ ਜਾ ਟਕੱਰਾਈ ਅਤੇ ਗੱਡੀ ਦਾ ਚਾਲਕ ਆਪਣੀ ਗੱਡੀ ਵਿਚ ਹੀ ਫੱਸ ਗਿਆ।
ਇਹ ਖ਼ਬਰ ਵੀ ਪੜ੍ਹੋ - ਹੁਣ ਅੰਮ੍ਰਿਤਸਰ ਦੀ ਔਰਤ ਨੂੰ ਹੋਇਆ ਪਾਕਿ ਦੇ ਵਿਅਕਤੀ ਨਾਲ ਪਿਆਰ, ਸਰਹੱਦ ਪਾਰ ਜਾਣ ਨੂੰ ਬੇਤਾਬ 3 ਬੱਚਿਆਂ ਦੀ ਮਾਂ
ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ਕਿਲ ਨਾਲ ਲੋਕਾਂ ਦੀ ਸਹਾਇਤਾ ਨਾਲ ਬਲੈਰੋ ਗੱਡੀ ਦੇ ਚਾਲਕ ਨੂੰ ਬਾਹਰ ਕੱਢਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦਸਿਆ ਕਿ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੱਲੂ (50)ਪੁੱਤਰ ਕਾਕਾ ਸਿੰਘ ਵਾਸੀ ਪਿੰਡ ਅਜਨੋਰ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ, ਜੋ ਕਿ ਬਲੈਰੋ ਗੱਡੀ ਵਿਚ ਲੁਧਿਆਣਾ ਤੋਂ ਖਾਲੀ ਸਿਲੰਡਰ ਲੈ ਕੇ ਆਕਸੀਜਨ ਫੈਕਟਰੀ ਨੰਗਲ ਨੂੰ ਜਾ ਰਿਹਾ ਸੀ । ਉਨ੍ਹਾਂ ਦੱਸਿਆ ਪੁਲਸ ਵੱਲੋਂ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਗੁਰਮੇਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਡਰਾਈਵਰ ਪ੍ਰਵੀਨ ਕੁਮਾਰ ਪੁੱਤਰ ਰਤਨ ਲਾਲ ਵਾਸੀ ਜਦੋਟ ਥਾਣਾ ਬਰਾੜੀ ਜ਼ਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8