ਜਲੰਧਰ-ਨਕੋਦਰ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਦੀਵਾਲੀ ਦਾ ਸਾਮਾਨ ਘਰ ਲਿਜਾ ਰਹੇ ਵਿਅਕਤੀ ਦੀ ਥਾਈਂ ਮੌਤ

Saturday, Nov 11, 2023 - 07:40 PM (IST)

ਜਲੰਧਰ-ਨਕੋਦਰ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਦੀਵਾਲੀ ਦਾ ਸਾਮਾਨ ਘਰ ਲਿਜਾ ਰਹੇ ਵਿਅਕਤੀ ਦੀ ਥਾਈਂ ਮੌਤ

ਜਲੰਧਰ : ਜਲੰਧਰ-ਨਕੋਦਰ ਹਾਈਵੇ 'ਤੇ ਪਿੰਡ ਕੰਗ ਸਾਹਬੂ ਨੇੜੇ ਸ਼ਨੀਵਾਰ ਦੁਪਹਿਰ ਕਰੀਬ 3.30 ਵਜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਇਕ ਬੇਕਾਬੂ ਕੈਂਟਰ ਨੇ ਪਹਿਲਾਂ ਇਕ ਆਟੋ ਨੂੰ ਟੱਕਰ ਮਾਰਦਿਆਂ 200 ਮੀਟਰ ਤੱਕ ਧੂਹ ਕੇ ਲੈ ਗਿਆ, ਜਿਸ ਤੋਂ ਬਾਅਦ ਫਾਰਚੂਨਰ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਫੁੱਟਪਾਥ 'ਤੇ ਜਾ ਕੇ ਫਸ ਗਈ। ਇਸ ਤੋਂ ਬਾਅਦ ਪੈਦਲ ਜਾ ਰਹੇ ਵਿਅਕਤੀ ਨੂੰ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਤੇ BKI 'ਤੇ NIA ਦਾ ਸ਼ਿਕੰਜਾ, 4 ਅੱਤਵਾਦੀ ਨਾਮਜ਼ਦ, ਚਾਰਜਸ਼ੀਟ 'ਚ ਹੋਏ ਅਹਿਮ ਖੁਲਾਸੇ

ਆਟੋ 'ਚ ਬੈਠੀਆਂ ਸਵਾਰੀਆਂ ਨੂੰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਆਟੋ 'ਚ ਸਵਾਰ ਅਨਮੋਲ ਨਾਂ ਦਾ ਵਿਅਕਤੀ, ਜੋ ਜਲੰਧਰ ਤੋਂ ਨਕੋਦਰ ਵੱਲ ਜਾ ਰਿਹਾ ਸੀ, ਨੇ ਦੱਸਿਆ ਕਿ ਦੇਖਦੇ ਹੀ ਦੇਖਦੇ ਕੈਂਟਰ ਚਾਲਕ ਨੇ ਉਨ੍ਹਾਂ ਨੂੰ ਲਪੇਟ ਲਿਆ। ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਪੁਲਸ ਅਤੇ ਰਾਹਗੀਰਾਂ ਨੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਨੇ ਹਾਈਵੇਅ ਨੂੰ ਖਾਲੀ ਕਰਵਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੈਂਟਰ ਚਾਲਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ : ਘਰ 'ਚ ਇਕੱਲੇ ਰਹਿੰਦੇ ਬਜ਼ੁਰਗ ਦੀ ਮੌਤ, ਲਾਸ਼ ਦੇਖ ਹਰ ਕੋਈ ਸਹਿਮਿਆ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨਕੋਦਰ ਦੇ ਪਿੰਡ ਹੇਰਾਂ ਦੇ ਰਹਿਣ ਵਾਲੇ ਕਾਲਾ ਵਜੋਂ ਹੋਈ ਹੈ। ਮ੍ਰਿਤਕ ਦੀਵਾਲੀ ਦਾ ਸਾਮਾਨ ਅਤੇ ਰਾਸ਼ਨ ਲੈ ਕੇ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਥਾਣਾ ਲਾਂਬੜਾ ਦੇ ਐੱਸਐੱਚਓ ਅਮਨ ਸੈਣੀ ਨੇ ਦੱਸਿਆ ਕਿ ਜਿੱਥੇ ਇਹ ਸੜਕ ਹਾਦਸਾ ਵਾਪਰਿਆ ਉਹ ਖੇਤਰ ਥਾਣਾ ਨਕੋਦਰ ਦਾ ਹੈ, ਜਿਸ ਦੀ ਸੂਚਨਾ ਵੀ ਉਨ੍ਹਾਂ ਨੂੰ ਦੇ ਦਿੱਤੀ ਗਈ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News