ਬਠਿੰਡਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਕਾਰ ਤੇ ਬੁਲੇਟ ਦੀ ਟੱਕਰ ''ਚ ਇਕ ਦੀ ਮੌਤ

Saturday, Jan 07, 2023 - 08:50 PM (IST)

ਬਠਿੰਡਾ ਵਿਖੇ ਵਾਪਰਿਆ ਦਰਦਨਾਕ ਹਾਦਸਾ, ਕਾਰ ਤੇ ਬੁਲੇਟ ਦੀ ਟੱਕਰ ''ਚ ਇਕ ਦੀ ਮੌਤ

ਬਠਿੰਡਾ (ਸੁਖਵਿੰਦਰ) : ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਬੁਲੇਟ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ 1 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀਆਂ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਬੀਤੀ ਰਾਤ ਪਰਸਰਾਮ ਨਗਰ ਓਵਰਬ੍ਰਿਜ ’ਤੇ ਕਾਰ ਅਤੇ ਬੁਲੇਟ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ । ਹਾਦਸੇ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਜਦਕਿ ਮੋਟਰਸਾਈਕਲ ’ਤੇ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਭਾਜਪਾ ਦੇ ਕਾਰਜਕਾਰਨੀ ਮੈਂਬਰ ਨੂੰ ਲਸ਼ਕਰ-ਏ-ਖਾਲਸਾ ਤੋਂ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਸੂਚਨਾ ਮਿਲਣ ’ਤੇ ਸੰਸਥਾ ਵਰਕਰ ਸੰਦੀਪ ਗਿੱਲ ਅਤੇ ਹਰਸ਼ਿਤ ਚਾਵਲਾ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਬਲਵਿੰਦਰ ਸਿੰਘ (33) ਪੁੱਤਰ ਕਰਨੈਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜ਼ਖ਼ਮੀ ਦੀ ਪਛਾਣ ਰਿੰਕੂ ਕੁਮਾਰ ਪੁੱਤਰ ਬੁੱਧਰਾਮ ਵਾਸੀ ਬਲਰਾਜ ਨਗਰ ਵਜੋਂ ਹੋਈ। ਸੂਤਰਾਂ ਮੁਤਾਬਕ ਉਕਤ ਵਿਅਕਤੀ ਕੱਪੜੇ ਦੀ ਦੁਕਾਨ ’ਤੇ ਕੰਮ ਕਰਦੇ ਸਨ।


author

Mandeep Singh

Content Editor

Related News