ਬਿਆਸ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦੋ ਕਾਰਾਂ ਦੀ ਟੱਕਰ ''ਚ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ

Monday, Jul 01, 2024 - 06:58 PM (IST)

ਕਾਠਗੜ੍ਹ (ਰਾਜੇਸ਼)-ਨਵਾਂਸ਼ਹਿਰ-ਰੋਪੜ ਮੁੱਖ ਮਾਰਗ ’ਤੇ ਸਥਿਤ ਘਈ ਪੈਟਰੋਲ ਪੰਪ ਨੇੜੇ ਇਕ ਸਵਿੱਫਟ ਕਾਰ ਅਤੇ ਆਲਟੋ ਕਾਰ ਵਿਚ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਅਲਟੋ ਕਾਰ ਵਿਚ ਸਵਾਰ ਦੋ ਵਿਅਕਤੀ ਅਤੇ ਦੋ ਮਹਿਲਾਵਾਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ ਜਦੋਕਿ ਇਕ ਕੁੜੀ ਦੀ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ ਐੱਚ. ਪੀ. 12 ਈ 2568 ਜੋਕਿ ਬਿਆਸ ਤੋਂ ਨਾਲਾਗੜ੍ਹ ਹਿਮਾਚਲ ਪ੍ਰਦੇਸ਼ ਜਾ ਰਹੀ ਸੀ। ਜਦੋਂ ਇਹ ਕਾਰ ਘਈ ਪੈਟਰੋਲ ਪੰਪ ਦੇ ਸਾਹਮਣੇ ਪੁੱਜੀ ਤਾਂ ਅੱਗੇ ਇਕ ਸਵਿੱਫਟ ਕਾਰ ਨੰਬਰ ਪੀ. ਬੀ. 20 ਡੀ 5630 ਜੋਕਿ ਸਬਜ਼ੀ ਲੈ ਕੇ ਅਚਾਨਕ ਸੜਕ ’ਤੇ ਚੜ੍ਹੀ ਤਾਂ ਪਿੱਛੋਂ ਆ ਰਹੀ ਆਲਟੋ ਕਾਰ ਦੀ ਇਸ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰਾਂ ਦੇ ਪਰਖੱਚੇ ਉੱਡ ਗਏ ਅਤੇ ਆਲਟੋ ਕਾਰ ਪਲਟੀਆਂ ਖਾਂਦੀ ਹੋਈ ਕਾਫ਼ੀ ਦੂਰ ਜਾ ਡਿੱਗੀ। ਜਿਸ ਵਿਚ ਇਕੋ ਪਰਿਵਾਰ ਦੇ ਪੰਜ ਲੋਕ ਸਵਾਰ ਸਨ, ਜੋਕਿ ਬਿਆਸ ਤੋਂ ਆਪਣੇ ਘਰ ਨਾਲਾਗੜ੍ਹ ਜਾ ਰਹੇ ਸੀ।

ਇਹ ਵੀ ਪੜ੍ਹੋ- ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ 'ਆਪ' ਸ਼ਾਮਲ

PunjabKesari

ਇਸ ਮੌਕੇ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪਹੁੰਚ ਗਈ ਅਤੇ ਬੜੀ ਮੁਸ਼ਕਿਲ ਨਾਲ ਰਾਹਗੀਰਾਂ ਦੀ ਮਦਦ ਨਾਲ ਆਲਟੋ ਕਾਰ ਸਵਾਰਾਂ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਬਲਾਚੌਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਜਿੱਥੇ ਰਣਜੀਤ ਕੁਮਾਰ ਪੁੱਤਰ ਪ੍ਰੇਮ ਕੁਮਾਰ (50), ਸੌਰਵ ਪੁੱਤਰ ਰਣਜੀਤ ਕੁਮਾਰ (19), ਸੁਮਨ ਪਤਨੀ ਰਣਜੀਤ ਕੁਮਾਰ (45), ਬੰਦਨਾ ਪੁੱਤਰੀ ਰਣਜੀਤ ਕੁਮਾਰ (20), ਦਿਵਿਆ ਪੁੱਤਰੀ ਸੁਰਜੀਤ ਕੁਮਾਰ (17) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਇਲਾਜ ਦੌਰਾਨ ਦਿਵਿਆ ਪੁੱਤਰੀ ਸੁਰਜੀਤ ਕੁਮਾਰ (17) ਸਾਲ ਦੀ ਮੌਤ ਹੋ ਗਈ ਹੈ ਜਿਸ ਦੀ ਲਾਸ਼ ਨੂੰ ਬਲਾਚੌਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ ਅਤੇ ਰਣਜੀਤ ਕੁਮਾਰ, ਸੁਮਨ, ਬੰਧਨਾ ਅਤੇ ਸੌਰਵ ਨੂੰ ਚੰਡੀਗੜ੍ਹ 32 ਸੈਕਟਰ ਹਸਪਤਾਲ ਭੇਜ ਦਿੱਤਾ ਹੈ। ਸਵਿੱਫਟ ਕਾਰ ਵਿਚ ਸਵਾਰਾਂ ਦੇ ਮਾਮੂਲੀ ਸੱਟਾਂ ਲੱਗੀਆਂ ਸੀ ਜੋ ਕਿ ਹਸਪਤਾਲ ਤੋਂ ਮੁੱਢਲੀ ਸਹਾਇਤਾ ਲੈ ਕੇ ਚਲੇ ਗਏ ਹਨ।

ਇਹ ਵੀ ਪੜ੍ਹੋ- ਆਖ਼ਿਰ ਕਿਸ ਪਾਰਟੀ ਨੂੰ ਮਿਲੇਗੀ ਜਲੰਧਰ ਵੈਸਟ ਦੀ ਸੀਟ, ਭਾਜਪਾ, 'ਆਪ' ਤੇ ਕਾਂਗਰਸ ਦੀ ਸਾਖ਼ ਦਾਅ 'ਤੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News