ਸੜਕ ਹਾਦਸੇ ''ਚ ਇਕ ਜ਼ਖਮੀ

01/09/2018 6:51:15 AM

ਕਪੂਰਥਲਾ, (ਮਲਹੋਤਰਾ)- ਪੈਦਲ ਜਾ ਰਹੇ ਇਕ ਵਿਅਕਤੀ ਦੇ ਸੜਕ ਹਾਦਸੇ 'ਚ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਇਲਾਜ ਲਈ ਫੱਤੂਢੀਂਗਾ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਇਲਾਜ ਅਧੀਨ ਧਰਮ ਸਿੰਘ ਪੁੱਤਰ ਅਮਰ ਸਿੰਘ ਨਿਵਾਸੀ ਪਿੰਡ ਕੱਸੋਚਾਹਲ ਕਪੂਰਥਲਾ ਨੇ ਦਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਕਪੂਰਥਲਾ ਦੇ ਮੁੱਖ ਬਾਜ਼ਾਰ 'ਚ ਖਰੀਦਦਾਰੀ ਕਰਨ ਲਈ ਜਾ ਰਿਹਾ ਸੀ। ਕਚਹਿਰੀ ਚੌਕ ਦੇ ਨਜ਼ਦੀਕ ਪਿੱਛੋਂ ਆਏ ਇਕ ਰਿਕਸ਼ਾ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।


Related News