ਮੋਟਰਸਾਈਕਲ ਦੀ ਟੱਕਰ ਨਾਲ ਇਕ ਜ਼ਖਮੀ

09/06/2017 7:01:59 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਬੱਸ ਸਟੈਂਡ ਦੇ ਨਜ਼ਦੀਕ ਇਕ ਤੇਜ਼ ਰਫਤਾਰ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖਮੀ ਨੂੰ ਇਲਾਜ ਲਈ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਭਰਤੀ ਕਰਵਾਇਆ ਗਿਆ। 
ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਇਲਾਜ ਅਧੀਨ ਅਣਪਛਾਤੇ ਵਿਅਕਤੀ ਨੂੰ ਇਲਾਜ ਦੇ ਲਈ 108 ਐਂਬੂਲੈਂਸ ਦੇ ਪਾਇਲਟ ਰਾਜ ਨੇ ਦੱਸਿਆ ਕਿ ਤੇਜ਼ ਰਫਤਾਰ ਅਣਪਛਾਤੇ ਮੋਟਰਸਾਈਕਲ ਸਵਾਰ ਵਲੋਂ ਟੱਕਰ ਮਾਰ ਕੇ ਵਾਹਨ ਚਾਲਕ ਸਮੇਤ ਉਥੋਂ ਭੱਜ ਨਿਕਲਿਆ। ਰਾਹਗੀਰਾਂ ਤੇ ਸਥਾਨਕ ਦੁਕਾਨਦਾਰਾਂ ਦੀ ਸਹਾਇਤਾ ਨਾਲ ਗੰਭੀਰ ਜ਼ਖਮੀ 'ਚ ਹੋਏ ਮੋਟਰਸਾਈਕਲ ਚਾਲਕ ਨੂੰ ਇਲਾਜ ਲਈ ਸਿਵਲ 'ਚ ਦਾਖਲ ਕਰਵਾਇਆ ਗਿਆ, ਜਿਸ ਨੇ ਆਪਣਾ ਨਾਮ ਹਰਮਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਦੱਸਿਆ। ਜ਼ਖਮੀ ਦੀ ਪੂਰਨ ਪਛਾਣ ਉਸਦੇ ਹੋਸ਼ 'ਚ ਆਉਣ ਤੋਂ ਬਾਅਦ ਹੋਵੇਗੀ।