ਕੁੱਟਮਾਰ ਦੇ ਮਾਮਲੇ ''ਚ ਇਕ ਜ਼ਖ਼ਮੀ

03/31/2018 7:30:11 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਦੇ ਮਾਰਕਫੈੱਡ ਖੇਤਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਕੁੱਟਮਾਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖਮੀ ਨੂੰ ਜ਼ੇਰੇ ਇਲਾਜ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। 
ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਕਪੂਰਥਲਾ 'ਚ ਜ਼ੇਰੇ ਇਲਾਜ ਬਲਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਮੁਹੱਲਾ ਸੰਤਪੁਰਾ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਦੁਆਰਾ ਬੱਚਿਆਂ ਦੇ ਲਈ ਸਾਮਾਨ ਲੈਣ ਲਈ ਮਾਰਕੀਟ ਜਾ ਰਿਹਾ ਸੀ ਕਿ ਰਸਤੇ 'ਚ ਪਹਿਲਾਂ ਤੋਂ ਹੀ ਉਥੇ ਖੜ੍ਹੇ ਇਕ ਵਿਅਕਤੀ ਨੇ ਉਸ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।


Related News