ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ ਇਕ ਜ਼ਖਮੀ
Thursday, Oct 05, 2017 - 05:45 PM (IST)
ਜਲਾਲਾਬਾਦ (ਦੀਪਕ, ਟੀਨੂੰ)- ਪਿੰਡ ਮੌਜੇ ਵਾਲੇ ਵਿਖੇ ਦੋ ਮੋਟਰਸਾਈਕਲਾਂ ਦੀ ਜ਼ੋਰਦਾਰ ਟੱਕਰ ਦੌਰਾਨ ਇਕ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਬਾਬਾ ਫ਼ਰੀਦ ਯੂਨਿਵਰਸਿਟੀ ਹੈਲਥ ਕੇਅਰ ਸੈਂਟਰ ਸਰਕਾਰੀ ਹਸਪਤਾਲ ਜਲਾਲਾਬਾਦ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆ ਜ਼ੇਰੇ ਇਲਾਜ ਜ਼ਖਮੀ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਵਾਸੀ ਪਿੰਡ ਜੱਲਾ ਲੱਖਾ ਕੇ ਹਿਠਾੜ ਨੇ ਦੱਸਿਆ ਕਿ ਉਹ ਬਾਬਾ ਬੁੱਢਾ ਸਾਹਿਬ ਦੇ ਦਰਸ਼ਨਾਂ ਲਈ ਆਪਣੇ ਪਿੰਡ ਤੋਂ ਜਲਾਲਾਬਾਦ ਸ਼ਹਿਰ ਵੱਲ ਨੂੰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ। ਇਸ ਦੌਰਾਨ ਰਸਤੇ 'ਚ ਪੈਂਦੇ ਪਿੰਡ ਮੌਜੇ ਵਾਲਾ ਦੇ ਨਜ਼ਦੀਕ ਰੁਕਿਆ ਤਾਂ ਪਿੱਛੇ ਦੀ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਨੇ ਉਸਨੂੰ ਜ਼ੋਰਦਾਰ ਟੱਕਰ ਮਾਰਨ ਨਾਲ ਸੜਕ 'ਤੇ ਡਿੱਗ ਪਿਆ ਅਤੇ ਸੱਟਾਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ।
