ਟਰੈਕਟਰ-ਟਰਾਲੀ ਦੀ ਟੱਕਰ ਨਾਲ ਇਕ ਜ਼ਖ਼ਮੀ
Wednesday, Oct 04, 2017 - 04:15 PM (IST)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਜ਼ਿਲ੍ਹੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਬਨਾਵਾਲਾ ਦੇ ਨੇੜੇ ਲਾਪ੍ਰਵਾਹੀ ਨਾਲ ਟਰੈਕਟਰ-ਟਰਾਲੀ ਨਾਲ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਸਬੰਧੀ ਇੱਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨ 'ਚ ਭਗਵਾਨ ਸਿੰਘ ਵਾਸੀ ਪਿੰਡ ਪਾਕਾਂ ਨੇ ਦੱਸਿਆ ਕਿ 19 ਸਤੰਬਰ 2017 ਨੂੰ ਰਾਤ ਲਗਭਗ 8.00 ਵਜੇ ਉਸਦੇ ਚਾਚੇ ਜਰਨੈਲ ਸਿੰਘ ਨੂੰ ਪਿੰਡ ਬਨਾ ਵਾਲਾ ਦੇ ਨੇੜੇ ਦਲਜੀਤ ਸਿੰਘ ਉਰਫ਼ ਗੱਗੂ ਵਾਸੀ ਪਿੰਡ ਪਾਕਾਂ ਨੇ ਲਾਪ੍ਰਵਾਹੀ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਚਾਚੇ ਦੇ ਸੱਟਾਂ ਲੱਗੀਆਂ ਹਨ। ਪੁਲਸ ਨੇ ਜਾਂਚ ਪੜ੍ਹਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
