ਇਕ ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

06/23/2018 5:46:32 AM

ਝਬਾਲ, (ਨਰਿੰਦਰ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ  1 ਕਿੱਲੋ ਹੈਰੋਇਨ ਬਰਾਮਦੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਦਰਜ ਹੋਏ ਕੇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਤਰਨਤਾਰਨ ਦੇ ਏ.ਐੱਸ.ਆਈ. ਬਲਦੇਵ ਸਿੰਘ ਨੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਦੇ ਹੁਕਮਾਂ ’ਤੇ ਪੁੱਲ ਸੂਆ ਰੱਖ ਭੂਸੇ ਵਿਖੇ ਨਾਕਾ ਲਾਇਆ ਸੀ ਕਿ ਇਕ ਵਿਅਕਤੀ ਜੋ ਸ਼ੱਕੀ ਹਾਲਤ ਵਿਚ ਆ ਰਿਹਾ ਸੀ, ਨੂੰ ਰੋਕ ਕੇ ਜਦੋਂ ਉਸ ਦੇ ਹੱਥ ਵਿਚ ਫਡ਼ੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਹੈਰੋਇਨ ਭਾਰੀ ਮਾਤਰਾ ਵਿਚ ਬਰਾਮਦ ਹੋਈ ਜਿਸ ਦਾ ਵਜ਼ਨ ਇਕ ਕਿਲੋ ਹੈ। ਫਡ਼ੇ ਗਏ ਵਿਅਕਤੀ ਦੀ ਪਛਾਣ ਬਲਜਿੰਦਰ ਸਿੰਘ ਹੈਪੀ ਪੁੱਤਰ ਨਿਰਮਲ ਸਿੰਘ ਵਾਸੀ ਲੱਧੇਵਾਲ ਥਾਣਾ ਘਰਿੰਡਾ ਵਜੋਂ ਹੋਈ। ਉਸ ਦੇ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਕੇ ਅੱਗੇ ਤਫਤੀਸ਼ ਕੀਤੀ ਜਾ ਰਹੀ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਸਨਸਨੀ ਖੇਜ ਖੁਲਾਸੇ ਹੋ ਸਕਦੇ ਹਨ।